← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 12 ਮਈ 2020 - ਜ਼ਿਲ੍ਹਾ ਮੈਜਿਸਟ੍ਰੇਟ ਬੀ ਸ੍ਰੀ ਨਿਵਾਸਨ ਨੇ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਦਿੱਤੀਆਂ ਛੋਟਾਂ ਦੀ ਲਗਾਤਾਰਤਾ ਵਿਚ ਸਟੇਸ਼ਨਰੀ ਅਤੇ ਕਿਤਾਬਾਂ ਦੀਆਂ ਦੁਕਾਨਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੋਲਣ ਦੀ ਆਗਿਆ ਦਿੱਤੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟੇ੍ਰਟ ਨੇ ਸਰਕਾਰੀ ਸਕੂਲਾਂ ਬੱਚਿਆਂ ਦੀ ਪੜਾਈ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਜ਼ਿਲ੍ਹਾ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਉਨ੍ਹਾਂ ਦੇ ਸਟਾਫ ਨੂੰ ਨਾਲ ਲੈਕੇ ਕਰਫਿਊ ਦੌਰਾਨ ਬੱਚਿਆਂ ਨੂੰ ਕਿਤਾਬਾਂ ਵੰਡਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਿਨਾਂ ਰੀਅਲ ਅਸਟੇਟ ਕੰਪਨੀਆਂ ਦੇ ਦਫ਼ਤਰ ਅਤੇ ਪ੍ਰਾਪਰਟੀ ਡੀਲਰਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ ਵੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦਿੱਤੀ ਗਈ ਹੈ। ਬਾਕੀ ਦੁਕਾਨਾਂ ਸਬੰਧੀ ਪਹਿਲਾਂ ਤੋਂ ਜਾਰੀ ਹੁਕਮ ਲਾਗੂ ਰਹਿਣਗੇ।
Total Responses : 267