ਜਾਣੋ ਕੋਣ ਹੋਵੇਗਾ ਪੰਜਾਬ ਦਾ ਨਵਾਂ ਖੇਤੀਬਾੜੀ ਮੰਤਰੀ ਕਿਸ-ਕਿਸ ਮੰਤਰੀ ਦਾ ਬਦਲਿਆ ਮਹਿਕਮਾ (ਵੀਡੀਓ ਵੀ ਦੇਖੋ)
ਚੰਡੀਗੜ੍ਹ, 31 ਮਈ 2023 - ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।
ਨਵੇਂ ਮੰਤਰੀ ਬਣੇ ਬਲਕਾਰ ਸਿੰਘ ਨੂੰ ਲੋਕਲ ਬਾਡੀ ਵਿਭਾਗ ਦਿੱਤਾ ਗਿਆ ਹੈ। ਇਹ ਵਿਭਾਗ ਇੰਦਰਬੀਰ ਸਿੰਘ ਨਿੱਝਰ ਕੋਲ ਸੀ ਜਿਨ੍ਹਾਂ ਨੇ ਮੰਗਲਵਾਰ ਸ਼ਾਮ ਨੂੰ ਹੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਬਲਕਾਰ ਸਿੰਘ ਸੰਸਦੀ ਮਾਮਲਿਆਂ ਦਾ ਵਿਭਾਗ ਵੀ ਦੇਖਣਗੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਜਾਣੋ ਕੋਣ ਹੋਵੇਗਾ ਪੰਜਾਬ ਦਾ ਨਵਾਂ ਖੇਤੀਬਾੜੀ ਮੰਤਰੀ ਕਿਸ-ਕਿਸ ਮੰਤਰੀ ਦਾ ਬਦਲਿਆ ਮਹਿਕਮਾ (ਵੀਡੀਓ ਵੀ ਦੇਖੋ)
ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਰਗੇ ਭਾਰੀ ਪੋਰਟਫੋਲੀਓ ਦਿੱਤੇ ਗਏ ਹਨ। ਹੁਣ ਤੱਕ ਖੇਤੀਬਾੜੀ ਮੰਤਰਾਲਾ ਕੁਲਦੀਪ ਧਾਲੀਵਾਲ ਕੋਲ ਸੀ। ਇਸ ਫੇਰਬਦਲ ਵਿਚ ਉਸ ਦਾ ਕੱਦ ਘੱਟ ਗਿਆ।
ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਦੇਖ-ਰੇਖ ਕਰ ਰਹੇ ਗੁਰਮੀਤ ਸਿੰਘ ਮੀਤ ਹੇਅਰ ਦੀ ਜ਼ਿੰਮੇਵਾਰੀ ਵਿੱਚ ਵਾਧਾ ਕਰਦੇ ਹੋਏ ਉਨ੍ਹਾਂ ਨੂੰ ਜਲ ਸਰੋਤ, ਮਾਈਨਿੰਗ, ਸਾਇੰਸ ਟੈਕਨਾਲੋਜੀ ਅਤੇ ਵਾਤਾਵਰਨ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕੱਦ ਵਧਾਉਂਦੇ ਹੋਏ ਉਨ੍ਹਾਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰਾਲਾ ਵੀ ਦਿੱਤਾ ਗਿਆ ਹੈ। ਹੁਣ ਤੱਕ ਇਹ ਵਿਭਾਗ ਕੁਲਦੀਪ ਧਾਲੀਵਾਲ ਕੋਲ ਸੀ।
ਕੁਲਦੀਪ ਸਿੰਘ ਧਾਲੀਵਾਲ ਹੁਣ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰਾਲੇ ਦੀ ਦੇਖ-ਰੇਖ ਕਰਨਗੇ।