← ਪਿਛੇ ਪਰਤੋ
ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ-ਕੁਮਾਰ ਸੌਰਭ ਰਾਜ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 13 ਮਈ 2020: ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ ਜਿਲ੍ਹੇ ਵਿੱਚ 23 ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਾਂ ਦੇ ਵਿੱਚ ਜਿਲ੍ਹੇ ਦੇ ਸਟੇਸ਼ਨਰੀ ਸਟੋਰ ਅਤੇ ਕਿਤਾਬਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਹੁਕਮ ਨੰਬਰ 421 ਮਿਤੀ 6 ਮਈ 2020 ਰਾਹੀਂ ਜਿਲ੍ਹੇ ਦੀਆਂ ਵੱਖ ਵੱਖ ਕੈਟਾਗਰੀ ਦੀਆਂ ਦੁਕਾਨਾਂ ਨੂੰ ਜੋਨ ਵਾਈਜ਼ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਸੀ।ਉਨ੍ਹਾਂ ਕਿਹਾ ਕਿ ਬੁੱਕ ਸੈਲਰਜ਼ ਯੂਨੀਅਨ ਵੱਲੋਂ ਕੀਤੀ ਦਰਖਾਸਤ ਵਿਚਾਰਨ ਤੋਂ ਬਾਅਦ ਜਿਲ੍ਹਾ ਫਰੀਦਕੋਟ ਵਿੱਚ ਸਟੇਸ਼ਨਰੀ ਸਟੋਰ ਅਤੇ ਕਿਤਾਬਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ (ਹਰੇਕ ਏਰੀਆਂ ਵਿੱਚ) ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਕਾਨ ਮਾਲਕ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੋਵਿਡ 19 ਸਬੰਧੀ ਸਮੇਂ ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਹ ਹੁਕਮ ਲਾਕਡਾਊਨ/ਕਰਫਿਊ ਦੌਰਾਨ ਲਾਗੂ ਰਹਿਣਗੇ।
Total Responses : 267