ਨਵੀਂ ਦਿੱਲੀ, 21 ਦਸੰਬਰ, 2016 : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਖੁਲਾਸਾ ਕੀਤਾ ਹੈ ਕਿ ਟਿਕਟਾਂ ਦੀ ਵੰਡ ਦੇ ਸਬੰਧ 'ਚ 20-21 ਹੋਰ ਨਾਂਮਾਂ ਨੂੰ ਫਾਈਨਲ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿੱਤਣ ਦੀ ਕਾਬਲਿਅਤ ਨਾਲ ਮੇਲ ਨਾ ਖਾਣ ਵਾਲੇ ਮੌਜ਼ੂਦਾ ਵਿਧਾਇਕਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਸੂਚੀ ਤੋਂ ਹਟਾ ਦਿੱਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਦੇ ਇਕ ਚੁਨਿੰਦਾ ਸਮੂਹ ਦੇ ਸਵਾਲਾਂ ਦਾ ਜਵਾਬ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਉਹ ਜ਼ਲਦੀ ਹੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਪਾਰਟੀ ਦੇ ਸ਼ਾਮਿਲ ਹੋਣ 'ਤੇ ਚਰਚਾ ਕਰਨਗੇ। ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਸਿੱਧੂ ਮੰਗਲਵਾਰ ਰਾਹੁਲ ਗਾਂਧੀ ਨਾਲ ਮਿੱਲੇ ਸਨ, ਕਿਉਂਕਿ ਉਨ੍ਹਾਂ ਦੀ ਪਾਰਟੀ 'ਚ ਸ਼ਾਮਿਲ ਹੋਣ ਦੇ ਮੁੱਦੇ 'ਤੇ ਪਹਿਲਾਂ ਰਾਹੁਲ ਨਾਲ ਗੱਲ ਨਹੀਂ ਹੋਈ ਸੀ। ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਸਿੱਧੂ ਦੀ ਕਾਂਗਰਸ 'ਚ ਸ਼ਮੂਲਿਅਤ ਉਪਰ ਅਗਲੇ ਕਦਮਾਂ 'ਤੇ ਜ਼ਲਦੀ ਹੀ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਨੇ ਦੁਹਰਾਇਆ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਉਨ੍ਹਾਂ ਦੀ ਜਿੱਤਣ ਦੀ ਕਾਬਲਿਅਤ ਹੀ ਇਕੋਮਾਤਰ ਅਧਾਰ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ 'ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਜਦਕਿ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਦੇ ਚੋਣ ਲੜਨ ਦੀ ਸੰਭਾਵਨਾ ਬਾਰੇ, ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਇਹ ਸਿੱਧੂ ਜੋੜੇ ਨੇ ਫੈਸਲਾ ਕਰਨਾ ਹੈ ਕਿ ਉਨ੍ਹਾਂ 'ਚੋਂ ਕਿਹੜਾ ਕਾਂਗਰਸ ਦੀ ਟਿਕਟ 'ਤੇ ਚੋਣ ਲੜੇਗਾ। ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਇਕ ਪਰਿਵਾਰ, ਇਕ ਟਿਕਟ ਦੇ ਕਾਇਦੇ ਦਾ ਸਾਰਿਆਂ ਮਾਮਲਿਆਂ 'ਚ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ ਅਤੇ ਅਜਿਹੇ 'ਚ ਆਉਂਦੀਆਂਚ ਚੋਣਾਂ ਲਈ ਦੋਨਾਂ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਨੂੰ ਟਿਕਟਾਂ ਮਿੱਲਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।