ਜਿੱਤਣ ਵਾਲੇ ਉਮੀਦਵਾਰਾਂ ਦੀ ਕਿਸਮਤ ਬੰਦ ਪਈ ਆ ਵਿੱਚ ਮਸ਼ੀਨਾਂ ਦੇ
- ਵੱਖ ਵੱਖ ਪਾਰਟੀਆਂ ਦੇ ਸਮਰਥਕਾਂ ਵੱਲੋਂ ਆਪੋਂ ਆਪਣੇ ਉਮੀਦਵਾਰ ਜਿੱਤਣ ਦੇ ਕੀਤੇ ਜਾ ਰਹੇ ਹਨ ਦਾਅਵੇ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 23 ਫਰਵਰੀ 2022 - ਪਿਛਲੇ ਦਿਨੀਂ ਵਿਧਾਨ ਸਭਾ ਚੋਣਾਂ ਸ਼ਾਤੀਪੂਰਵਕ ਹੋਈਆਂ ਤੇ ਉਮੀਦਵਾਰਾਂ ਦੀ ਕਿਸਮਤ ਹੁਣ ਮਸ਼ੀਨਾਂ ਵਿੱਚ ਬੰਦ ਪਈ ਆ ਪਰ ਵੱਖ ਵੱਖ ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੇ ਜਿੱਤਣ ਦੇ ਅੰਦਾਜ਼ੇ ਲਗਾਏ ਜਾ ਰਹੇ ਹਨ ਤੇ ਉਮੀਦਵਾਰਾਂ ਦੀ ਹਾਰ ਜਿੱਤ ਦਾ ਫੈਸਲਾ 10 ਮਾਰਚ ਨੂੰ ਆਵੇਗਾ।
ਫਰੀਦਕੋਟ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿਲੋਂ ਦੇ ਸਮਰਥਕਾਂ ਨੇ ਬਿਨਾਂ ਨਾਂਅ ਲਏ ਦੱਸਿਆ ਪਿਛਲੇ ਪੰਜ ਸਾਲ ਦੌਰਾਨ ਕੀਤੇ ਕੰਮਾਂ ਦੇ ਅਧਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਜਿੱਤ ਪ੍ਰਾਪਤ ਕਰ ਦੁਬਾਰਾ ਵਿਧਾਇਕ ਬਣਨਗੇ ਤੇ ਦੂਜੇ ਪਾਸੇ ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਦੀ ਇਨ੍ਹਾਂ ਨੇ ਵੀ ਪਿਛਲੇ ਪੰਜ ਸਾਲ ਦੌਰਾਨ ਲੋਕਾਂ ਵਿੱਚ ਵਿਚਰੇ ਤੇ ਇਨ੍ਹਾਂ ਦੇ ਸਮਰਥਕਾਂ ਵੱਲੋਂ ਵੀ ਵੱਡੀ ਜਿੱਤ ਦਾ ਦਾਅਵਾ ਕੀਤਾ ਗਿਆ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਸਮਰਥਕਾਂ ਵਿੱਚ ਇਸ ਗੱਲ ਦੀ ਖੁਸ਼ੀ ਹੈ ਉਨ੍ਹਾਂ ਨੇ ਕਿਹਾ ਭਗਵੰਤ ਮਾਨ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈਕੇ ਫਰੀਦਕੋਟ ਵਿੱਚ ਆਮ ਆਦਮੀ ਪਾਰਟੀ ਨੂੰ ਵੱਧ ਵੋਟਾਂ ਪਈਆਂ ਤੇ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।