ਜੀ ਓ ਜੀ ਵਲੋਂ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦਾ ਫੂਕਿਆ ਗਿਆ ਪੁਤਲਾ
ਰਿਪੋਰਟਰ... ਰੋਹਿਤ ਗੁਪਤਾ
ਗੁਰਦਾਸਪੁਰ, 17 ਨਵੰਬਰ 2022 - ਬਟਾਲਾ ਵਿਖੇ ਜੀ ਓ ਜੀ ( ਗਾਰਡੀਅਨਜ਼ ਆਫ ਗਵਰਨੈਂਸ) ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਮਾਰਚ ਕੱਢਦੇ ਹੋਏ ਬਟਾਲਾ ਗਾਂਧੀ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜੀ ਓ ਸੀਸ ਵਲੋਂ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਵੀ ਕੀਤੀ ਗਈ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਜੀ ਓ ਜੀ ਵਲੋਂ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦਾ ਫੂਕਿਆ ਗਿਆ ਪੁਤਲਾ (ਵੀਡੀਓ ਵੀ ਦੇਖੋ)
ਇਸ ਦੌਰਾਨ ਜੀ ਓ ਜੀ ਯੂਨੀਅਨ ਦੇ ਆਗੂ ਬਲਦੇਵ ਸਿੰਘ ਅਤੇ ਮੇਜਰ ਸਿੰਘ ਨੇ ਕਿਹਾ ਕਿ ਬੀਤੀ 9 ਸਤਿੰਬਰ ਨੂੰ ਆਪ ਪਾਰਟੀ ਦੀ ਪੰਜਾਬ ਸਰਕਾਰ ਨੇ ਬਿਨਾਂ ਕੋਈ ਨੋਟੀਫੀਕੇਸ਼ਨ ਦਿੰਦੇ ਹੋਏ ਸਾਡੀਆਂ ਸੇਵਾਵਾਂ ਨੂੰ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੋ ਸਰਕਾਰ ਫੌਜੀਆਂ ਲਈ ਵਧੀਆ ਕੰਮ ਕਰਨ ਦੀ ਗੱਲ ਕਰਦੀ ਸੀ ਉਸਨੇ ਹੀ ਫੌਜੀਆਂ ਨੂੰ ਕੰਮ ਤੋਂ ਕੱਢ ਦਿੱਤਾ। ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸਰਕਾਰ ਨੇ ਜੋ ਡਿਊਟੀ ਜੀ ਓ ਜੀ ਦੀ ਲਗਾਈ ਸੀ ਉਸ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਜੀ ਓ ਜੀ ਦੀਆਂ ਟੀਮਾਂ ਵਲੋਂ ਪੁਰੀ ਤਨਦੇਹੀ ਨਾਲ ਨਿਭਾਈ ਗਈ ਪਰ ਜੋ ਸਰਕਾਰ ਰਿਸ਼ਵਤਖੋਰੀ ਨੂੰ ਰੋਕਣ ਦੀਆਂ ਗੱਲਾਂ ਕਰਦੀ ਸੀ ਉਸੇ ਸਰਕਾਰ ਨੇ ਰਿਸ਼ਵਤਖੋਰੀ ਉੱਤੇ ਨਜ਼ਰ ਰੱਖਣ ਵਾਲੀ ਅਤੇ ਰਿਸ਼ਵਤਖੋਰੀ ਦੀਆਂ ਰਿਪੋਰਟਾਂ ਤਿਆਰ ਕਰਨ ਵਾਲੀ ਜੀ ਓ ਜੀ ਦੀਆਂ ਸੇਵਾਵਾਂ ਹੀ ਰੱਧ ਕਰ ਦਿਤੀਆਂ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਮੇਤ ਸਰਕਾਰ ਦੇ ਮੰਤਰੀਆਂ ਨੇ ਵੀ ਬੈਠ ਕੇ ਗੱਲਬਾਤ ਕਰਨ ਦਾ ਦੀਵਾਲੀ ਤੋਂ ਬਾਅਦ ਦਾ ਸਮਾਂ ਦਿੱਤਾ ਲੇਕਿਨ ਹੁਣ ਨਾ ਤਾਂ ਮੁੱਖ ਮੰਤਰੀ ਅਤੇ ਨਾ ਹੀ ਮੰਤਰੀ ਬੈਠ ਕੇ ਗੱਲਬਾਤ ਕਰਨ ਲਈ ਸਮਾਂ ਦੇ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਅਗਰ ਕੋਈ ਸੁਣਵਾਈ ਨਹੀਂ ਹੋਈ ਤਾਂ ਫਿਰ ਅਗਲੀ ਰਣਨੀਤੀ ਤਹਿਤ ਚੰਡੀਗੜ੍ਹ ਵਿੱਚ ਅਣਮਿੱਥੇ ਸਮੇ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।