ਜੈਤੋ ਵਿਖੇ ਕਾਂਗਰਸੀ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ
- ਸੂਬੇ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਨਾਲ ਡੱਟ ਕੇ ਖੜ੍ਹੇ ਰਹਿਣਗੇ : ਅਜੇਪਾਲ ਸਿੰਘ ਸੰਧੂ
- ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ : ਬੀਬੀ ਅਮਰਜੀਤ ਕੌਰ ਸਾਹੋਕੇ
ਮਨਜੀਤ ਸਿੰਘ ਢੱਲਾ
ਜੈਤੋ, 4 ਮਈ 2024 - ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਕੇਂਦਰ 'ਚ ਆਪਣੀ ਸਰਕਾਰ ਬਣਾ ਕੇ ਮੁੜ ਲੋਕਾਂ ਦੀ ਸੇਵਾ 'ਚ ਹਾਜ਼ਰ ਹੋਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨੇ ਸਥਾਨਕ ਜੈਤੋ ਦੇ ਚੌਂਕ ਨੰਬਰ 2 ਵਿਚ ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹਲਕਾ ਜੈਤੋ ਵਿੱਚ ਕਾਂਗਰਸ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ।
ਉਨ੍ਹਾਂ ਕਿਹਾ ਕਿ ਕੇਂਦਰ ਵਿਚ ਨਰਿੰਦਰ ਮੋਦੀ ਦੀ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕੀਤਾ ਅਤੇ ਦੇਸ਼ ਵਿਚ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਵਿੱਚ ਵਾਧਾ ਕੀਤਾ ਹੈ। ਕੇਂਦਰ ਵਿਚ ਕਾਂਗਰਸ ਸਰਕਾਰ ਨੇ ਥੋੜੇ ਸਮੇਂ ਦੌਰਾਨ ਕਈ ਇਤਿਹਾਸਕ ਫ਼ੈਸਲੇ ਲੈ ਕੇ ਦੇਸ਼ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਅਤੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਤੋਂ ਕਾਂਗਰਸ ਪਾਰਟੀ ਦੀ ਚੜ੍ਹਤ ਝੱਲੀ ਨਹੀਂ ਜਾ ਰਹੀ ਅਤੇ ਉਨਾਂ ਵੱਲੋਂ ਕਾਂਗਰਸ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਸੂਬੇ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਨਾਲ ਡੱਟ ਕੇ ਖੜ੍ਹੇ ਰਹਿਣਗੇ ਤਾਂ ਜੋ ਕੇਂਦਰ ਵਿਚੋ ਮੋਦੀ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ ਤੇ ਪੰਜਾਬ ਵਿੱਚ ਮੁੜ ਕਾਂਗਰਸ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ 2024 ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਹੂੰਝਾਫੇਰ ਜਿੱਤ ਪ੍ਰਾਪਤ ਕਰਨਗੇ । ਬਾਅਦ ਵਿਚ ਵੱਖ ਵੱਖ ਬੁਲਾਰਿਆਂ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਜਿਤਾਉਣ ਦੀ ਅਪੀਲ ਕੀਤੀ।ਉਨਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜੇ ਦੇ ਨਿਸ਼ਾਨ 'ਤੇ ਮੋਹਰਾਂ ਲਾ ਕੇ ਕਾਂਗਰਸ ਪਾਰਟੀ ਦੇ ਹੱਕ 'ਚ ਫ਼ਤਵਾ ਦੇਣ।
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਉਪਿੰਦਰ ਸ਼ਰਮਾ ਨੇ ਪਿੰਡਾਂ ਤੇ ਸ਼ਹਿਰ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਤੇ ਵਿਕਾਸ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਅਤੇ ਬੀਬੀ ਅਮਰਜੀਤ ਕੌਰ ਸਾਹੋਕੇ ਲਈ ਵੋਟਾਂ ਦੀ ਮੰਗ ਕੀਤੀ।ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਵਲੀ ਭੱਟੀ, ਚਮਕੌਰ ਰਾਮੇਆਣਾ, ਸੁਰਜੀਤ ਬਾਬਾ, ਡੀਸਰ ਸਿੰਘ ਸੁਰਘੂਰੀ, ਭੁਪਿੰਦਰ ਸਿੰਘ ਸਾਹੋਕੇ, ਮੰਨੂੰ ਗੋਇਲ, ਤੁਲਸੀ ਬਾਂਸਲ,ਪਵਨ ਗੋਇਲ,ਭਗਤ ਸਿੰਘ ਚਾਹਲ, ਟੋਨੀ ਡੋਡ, ਦਰਸ਼ਨ ਢਿਲਵਾਂ, ਡਾਕਟਰ ਮੁਹੰਮਦ ਸਲੀਮ ਖਿਲਜੀ, ਬੱਬੂ ਬਰਾੜ, ਮੇਹਰ ਸਿੰਘ ਕਰੀਰਵਾਲੀ, ਜਗਦੀਸ਼ ਘਣੀਆਂ, ਪ੍ਰਵੀਨ ਕੌਰ, ਕਮਲਜੀਤ ਕੌਰ,ਘੰਟੀ ਡੋਡ, ਜੀਤੂ ਬਾਂਸਲ, ਜਸਵਿੰਦਰ ਸਿੰਘ ਮੱਤਾ,ਸੱਤਾ ਭਾਊ, ਸੰਦੀਪ ਜਿੰਦਲ, ਬਲਦੇਵ ਸਿੰਘ ਢੱਲਾ, ਵਿੱਕੀ ਭਲੂਰੀਆ ਆਦਿ ਹਾਜ਼ਰ ਸਨ।