ਸ੍ਰੀਨਗਰ, 6 ਮਈ 2019 - ਲੋਕ ਸਭਾ ਚੋਣਾਂ ਲਈ ਜੰਮੂ-ਕਸ਼ਮੀਰ ਦੇ ਅਨੰਤਨਾਗ ਹਲਕੇ 'ਚ ਅੱਜ ਹੋ ਰਹੀ ਵੋਟਿੰਗ ਵਿਚਾਲੇ ਅੱਤਵਾਦੀਆਂ ਨੇ ਪੁਲਵਾਮਾ ਜ਼ਿਲ੍ਹੇ 'ਚ ਇੱਕ ਪੋਲਿੰਗ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਗ੍ਰੇਨੇਡ ਸੁੱਟਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ 'ਚ ਰੋਹਮੂ ਪੋਲਿੰਗ ਸਟੇਸ਼ਨ 'ਤੇ ਗ੍ਰੇਨੇਡ ਸੁੱਟਿਆ ਗਿਆ ਪਰ ਇਸ ਕਾਰਨ ਹੋਏ ਧਮਾਕੇ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਪੁਲਿਸ ਅਨੁਸਾਰ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੋਟਿੰਗ ਕੇਂਦਰ 'ਤੇ ਅੱਤਵਾਦੀ ਹਮਲੇ ਦੀ ਪਹਿਲੀ ਘਟਨਾ ਹੈ।