ਨੇੜੇ ਦੇ ਫਲੂ ਕਾਰਨਰ ਤੇ ਦਿੱਤਾ ਜਾ ਸਕਦਾ ਹੈ ਸੈਂਪਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 15 ਜੂਨ - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਲੋਕਾਂ ਦਾ,ਲੋਕਾਂ ਵੱਲੋਂ ਲੋਕਾਂ ਲਈ ਮਿਸ਼ਨ ਨੂੰ ਪੰਜਾਬ ਫਾਈਟ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ।ਸਿਹਤ ਵਿਭਾਗ ਫਰੀਦਕੋਟ ਵੱਲੋਂ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਜੰਡ ਸਾਹਿਬ ਡਾ.ਰਜੀਵ ਭੰਡਾਰੀ ਅਤੇ ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਬਲਾਕ ਅਧੀਨ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਸਮੂਹ ਫੀਲਡ ਸਟਾਫ,ਆਸ਼ਾ ਵਰਕਰਾਂ,ਪੰਚਾਇਤਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਅਡਵਾਇਜ਼ਰੀਆਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਬਾਹਰਲੇ ਰਾਜਾਂ ਤੋਂ ਆ ਰਹੇ ਮਜ਼ਦੂਰਾਂ ਦਾ ਸਿਹਤ ਵਿਭਾਗ ਵੱਲੋਂ ਸਥਾਪਿਤ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇ ਕੇ ਟੈਸਟ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਤਿਆਰ ਕੀਤਾ ਐਪ ਕੋਵਾ ਪੰਜਾਬ ਬਹੁਤ ਹੀ ਮਹੱਤਵਪੂਰਨ ਐਪ ਹੈ ਇਸ ਲਈ ਸਾਨੂੰ ਹਰ ਕਿਸੇ ਨੂੰ ਡਾਊਨਲੋਡ ਕਰਨਾ ਚਾਹੀਦਾ ਹੈ।ਉਨਾਂ ਸਟਾਫ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਕੋਰੋਨਾ ਸੈਂਪਲਿੰਗ ਸਬੰਧੀ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਲਈ ਪ੍ਰਚਾਰ ਕੀਤਾ ਜਾਵੇ ।ਜਿੰਨਾ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ।ਉਨਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਐਸ.ਐਮ.ਓ ਡਾ.ਰਜੀਵ ਭੰਡਾਰੀ ਅਤੇ ਮੀਡੀਆ ਅਫਸਰ ਡਾ.ਪ੍ਰਭਦੀਪ ਸਿੰਘ ਚਾਵਲਾ ਕੋਰੋਨਾ ਸੈਂਪਲਿੰਗ ਸਬੰਧੀ ਦੱਸਦੇ ਹੋਏ।