ਟਰੂਡੋ ਵੱਲੋਂ ਅਸੈਂਸ਼ੀਅਲ ਵਰਕਰਜ਼ ਦੇ ਭੱਤਿਆਂ ਚ ਵਾਧੇ ਦਾ ਐਲਾਨ
ਹਰਦਮ ਮਾਨ
ਸਰੀ, 8 ਮਈ 2020 : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸੈਂਸ਼ੀਅਲ ਵਰਕਰਜ਼ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੇ ਭੱਤਿਆਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਫੈਡਰਲ ਸਰਕਾਰ, ਸੂਬਾ ਸਰਕਾਰਾਂ ਤੇ ਟੈਰੇਟਰੀਜ਼ ਇਨ੍ਹਾਂ ਅਸੈਂਸ਼ੀਅਲ ਵਰਕਰਜ਼ ਦੇ ਭੱਤਿਆਂ ਵਿੱਚ ਵਾਧਾ ਕਰਨ ਲਈ 4 ਬਿਲੀਅਨ ਡਾਲਰ ਖਰਚ ਕਰਨਗੀਆਂ। ਇਸ ਵਾਧੇ ਲਈ ਫੈਡਰਲ ਸਰਕਾਰ 3 ਬਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ ਅਤੇ ਰਾਜ ਸਰਕਾਰਾਂ 1 ਬਿਲੀਅਨ ਡਾਲਰ ਦਾ ਹਿੱਸਾ ਪਾਉਣਗੀਆਂ।
ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੀਆਂ ਰਾਜ ਸਰਕਾਰਾਂ ਇਸ ਗੱਲ ਉੱਤੇ ਸਹਿਮਤ ਹਨ ਕਿ ਆਪਣੀ ਸਿਹਤ ਖਤਰੇ ਵਿੱਚ ਪਾ ਕੇ ਦੂਜਿਆਂ ਦੀ ਸੇਵਾ ਕਰਨ ਵਾਲੇ ਅਤੇ ਘੱਟ ਤਨਖਾਹ ਹਾਸਲ ਕਰਨ ਵਾਲੇ ਫਰੰਟ ਲਾਈਨ ਵਰਕਰਾਂ ਦੇ ਭੱਤਿਆਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਰਾਜ ਸਰਕਾਰਾਂ ਨੇ ਆਪਣੇ ਪੱਧਰ ਤੇ ਫੈਸਲਾ ਕਰਨਾ ਹੈ ਕਿ ਉਨ੍ਹਾਂ ਲਈ ਕਿਹੜੇ ਕਾਮੇ ਅਸੈਂਸ਼ੀਅਲ ਵਰਕਰਜ਼ ਦੀ ਸ਼੍ਰੇਣੀ ਵਿੱਚ ਆਉਂਦੇ ਹਨ ਤੇ ਕਿਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com