ਪਟਨਾ ਵਿਖੇ ਬਣੇ ਗੁਰਦੁਆਰਾ ਸਾਹਿਬ ਦੀ ਪਵਿੱਤਰ ਯਾਤਰਾ ਲਈ ਟ੍ਰੇਨ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹਲਕਾ ਇੰਚਾਰਜ ਭਗਵਾਨ ਦਾਸ ਜੁਨੇਜਾ ਨਾਲ ਹਨ ਪਤਵੰਤੇ ਸੱਜਣ।
ਪਟਿਆਲਾ, 2 ਜਨਵਰੀ, 2017 : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੇ ਪੰਜਾਬੀਆਂ ਨੂੰ ਪਿਛਲੇ ਕਾਫੀ ਸਮੇਂ ਤੋਂ ਹਰ ਧਾਰਮਿਕ ਅਸਥਾਨ ਦੀ ਮੁਫ਼ਤ ਬਸ ਤੇ ਟ੍ਰੇਨ ਰਾਹੀਂ ਯਾਤਰਾ ਕਰਵਾਉਣ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਥਾਪੇ ਹਲਕਾ ਇੰਚਾਰਜ ਤੇ ਉੱਘੇ ਸਮਾਜ ਸੇਵਕ ਭਗਵਾਨ ਦਾਸ ਜੁਨੇਜਾ ਵਲੋਂ ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਟ੍ਰੇਨ ਰਾਹੀਂ 150 ਯਾਤਰੂਆਂ ਤੇ ਬਸ ਰਾਹੀਂ 250 ਯਾਤਰੂਆਂ ਨੂੰ ਬਿਹਾਰ ਦੇ ਪਟਨਾ ਵਿਖੇ ਮੌਜੂਦ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਭਗਵਾਨ ਦਾਸ ਜੁਨੇਜਾ ਨੇ ਯਾਤਰੂਆਂ ਨੂੰ ਉਕਤ ਯਾਤਰਾ ਦੇ ਸਫਲ ਹੋਣ ਦੀ ਕਾਮਨਾ ਕੀਤੀ ਤੇ ਅਰਦਾਸ ਕੀਤੀ ਕਿ ਹਰੇਕ ਵਿਅਕਤੀ ਨੂੰ ਗੁਰਦੁਆਰਾ ਸਾਹਿਬ ਦੇ ਪਵਿੱਤਰ ਦਰਸ਼ਨ ਵਧੀਆ ਤਰੀਕੇ ਨਾਲ ਪ੍ਰਾਪਤ ਹੋਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਭਗਵਾਨ ਦਾਸ ਜੁਨੇਜਾ ਨੇ ਸਪੱਸ਼ਟ ਆਖਿਆ ਕਿ ਹੁਣ ਤੱਕ ਦੀਆਂ ਪੰਜਾਬ ਵਿਚ ਆਈਆਂ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਅਜਿਹਾ ਉਪਰਾਲਾ ਕਦੇ ਵੀ ਨਹੀਂ ਕੀਤਾ ਜੋ ਉਪਰਾਲਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿਚ ਹੋਇਆ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਲੜੀ ਨੂੰ ਲਗਾਤਾਰ ਤੋਰਦਿਆਂ ਉਹਨਾਂ ਵਲੋਂ ਹੁਣ ਤੱਕ ਵੱਖ-ਵੱਖ ਧਾਰਮਿਕ ਅਸਥਾਨਾਂ ਦੀਆਂ ਯਾਤਰਾਵਾਂ ਲਈ 233 ਬਸਾਂ ਪਟਿਆਲਾ ਤੋਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਤੇ ਜਿਨ੍ਹਾਂ ਦਾ ਲਾਭ ਪਟਿਆਲਾ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਾਸੀਆਂ ਨੂੰ ਵੱਡੇ ਪੱਧਰ 'ਤੇ ਲਿਆ ਜਾ ਰਿਹਾ ਹੈ। ਭਗਵਾਨ ਦਾਸ ਜੁਨੇਜਾ ਨੇ ਕਿਹਾ ਕਿ ਪੈਸੇ ਖਰਚ ਕਰਕੇ ਤਾਂ ਹਰ ਕੋਈ ਜਾਣ ਦੀ ਇੱਛਾ ਰੱਖਦਾ ਹੈ ਤੇ ਕਈ ਅਜਿਹੇ ਵੀ ਹਨ ਜੋ ਪੈਸਿਆਂ ਅਤੇ ਸਹਿਯੋਗ ਦੀ ਕਮੀ ਕਰਕੇ ਯਾਤਰਾਵਾਂ 'ਤੇ ਜਾਣਾ ਤਾਂ ਦੂਰ ਦੀ ਗੱਲ ਉਹਨਾਂ ਬਾਰੇ ਸੋਚ ਵੀ ਨਹੀਂ ਸਕਦੇ ਪਰ ਸਰਕਾਰ ਨੇ ਆਪਣੇ ਪੰਜਾਬੀ ਭਰਾਵਾਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਆਪਣੇ ਪੱਧਰ 'ਤੇ ਕੇਂਦਰ ਦੀ ਮਦਦ ਨਾਲ ਇਕ ਨਿਮਾਣਾ ਜਿਹਾ ਉਪਰਾਲਾ ਕਰਕੇ ਬਹੁਤ ਹੀ ਪੁੰਨ ਦਾ ਕੰਮ ਕੀਤਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ ਤੇ ਇਸਦੀ ਚਰਚਾ ਵੀ ਹਰ ਪਾਸੇ ਹੋ ਰਹੀ ਹੈ ਤੇ ਇਸਦੀ ਮਿਸਾਲ ਵੀ ਕਿਤੇ ਹੋਰ ਦੇਖਣ ਨੂੰ ਨਹੀਂ ਮਿਲਦੀ। ਇਸ ਮੌਕੇ ਰਾਜ ਜੁਨੇਜਾ, ਲੱਕੀ ਜੁਨੇਜਾ, ਬਬਲੂ ਖੋਰਾ, ਅਮਰਿੰਦਰ ਸਿੰਘ, ਹਰਮੀਤ ਸਿੰਘ, ਅਮਨ ਸ਼ਰਮਾ, ਗੋਬਿੰਦ ਬਡੂੰਗਰ ਕੌਂਸਲਰ, ਪਰਮਿੰਦਰ ਸ਼ੋਰੀ, ਰੋਨਿਤ, ਦਲਬੀਰ ਸਿੰਘ, ਪਰਮਜੀਤ ਸਿੰਘ, ਸ਼ੈਂਟੀ ਗਿੱਲ, ਨਰੇਸ਼ ਸ਼ਰਮਾ, ਗੁਰਚਰਨ ਸਿੰਘ ਆਦਿ ਮੌਕੇ 'ਤੇ ਮੌਜੂਦ ਸਨ।