ਚੰਡੀਗੜ੍ਹ, 13 ਅਗਸਤ 2020: ਪੰਜਾਬ ਰਾਜ ਸਫ਼ਾਈ ਕਮਿਸ਼ਨ ਨੇ ਪੰਜਾਬ ਰਾਜ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਸਫ਼ਾਈ ਕਾਰਜ ਲਈ ਠੇਕੇਦਾਰੀ ਪ੍ਰਥਾ ਰਾਹੀਂ ਮੁਲਾਜ਼ਮਾਂ ਦੀਆ ਸੇਵਾਵਾਂ ਲੈਣ ਦੀ ਪ੍ਰਥਾ ਨੂੰ ਖ਼ਤਮ ਕਰਨ ਸਫਾਈ ਕਰਮਚਾਰੀਆਂ ਦੀ ਸਿੱਧੀ ਭਰਤੀ ਸਬੰਧੀ ਪੰਜਾਬ ਸਰਕਾਰ ਨੂੰ ਆਪਣੀ ਰਿਪੋਰਟ ਪੇਸ਼ ਕਰਨ ਦਾ ਫੈਸਲਾ ਲਿਆ ਹੈ।
ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਸਫਾਈ ਕਰਮਚਾਰੀ ਕਮਿਸ਼ਨ ਆਪਣੀ ਕਾਰਗੁਜ਼ਾਰੀ ਰਿਪੋਰਟ ਸਰਕਾਰ ਨੂੰ ਅਗਲੇ ਕੁਝ ਦਿਨਾਂ ਵਿਚ ਪੇਸ਼ ਕਰਨ ਜਾ ਰਿਹਾ ਹੈ।
ਸ਼੍ਰੀ ਵਾਲਮੀਕਿ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਰਿਪੋਰਟ ਸਫ਼ਾਈ ਕਰਮਚਾਰੀਆਂ/ ਸੀਵਰਮੈਨ ਨਾਲ ਹੋ ਰਹੇ ਸ਼ੋਸ਼ਣ ਬਾਰੇ ਸਰਕਾਰ ਨੂੰ ਨੂੰ ਜਾਣੂ ਕਰਵਾਏਗੀ ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਹ ਰਿਪੋਰਟ ਆਪਣੇ ਪੂਰੇ ਪੰਜਾਬ ਦੇ ਦੌਰੇ ਤੋਂ ਬਾਅਦ ਤਿਆਰ ਕੀਤੀ ਹੈ।