ਡਾਕਟਰ ਜਾਂ ਹੋਰਨਾਂ ਦੀ ਕੋਰੋਨਾ ਨਾਲ ਮੌਤ ਹੋਣ 'ਤੇ 1 ਕਰੋੜ ਮੁਆਵਜ਼ਾ ਦੇਵਾਂਗੇ : ਕੇਜਰੀਵਾਲ
ਨਵੀਂ ਦਿੱਲੀ, 19 ਅਪ੍ਰੈਲ, 2020 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਮਰੀਜ਼ਾਂ ਦਾ ਇਲਾਜ ਕਰਨ ਵਾਲਿਆਂ ਵਿਚੋਂ ਜੇਕਰ ਕਿਸੇ ਦੀ ਮੌਤ ਹੁੰਦੀ ਹੈ ਤਾਂ ਉਹਨਾਂ ਦੀ ਸਰਕਾਰ 1 ਕਰੋੜ ਰੁਪਏ ਮੁਆਵਜ਼ਾ ਦੇਵੇਗੀ।
ਕੱਲ• ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੇਕਰ ਡਾਕਟਰ, ਨਰਸ, ਸੈਨੀਟੇਸ਼ਨ ਵਰਕਰ, ਲੈਬ ਟੈਕਨੀਸ਼ੀਅਨ ਜੇਕਰ ਕੋਰੋਨਾਵਾਇਰਸ ਦੇ ਮਰੀਜ਼ ਦਾ ਇਲਾਜ ਕਰਦੇ ਸਮੇਂ ਇਨਫੈਕਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਮੌਤ ਹੋ ਜਾਂਦੀ ਹੈ ਤਾਂ ਦਿੱਲੀ ਸਰਕਾਰ ਉਹਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਵੇਗੀ। ਉਹਨਾਂ ਇਹ ਵੀ ਦੱਸਿਆ ਕਿ ਸ਼ਹਿਰ ਵਿਚ 60 ਸੈਨੇਟਾਈਜ਼ੇਸ਼ਨ ਮਸ਼ੀਨਾਂ ਲਗਾਈਆਂ ਗਈਆਂ ਹਨ।