ਡਾਕਟਰ ਦੀ ਹੱਤਿਆ ਦੇ ਵਿਰੋਧ ’ਚ ਡੈਂਟਲ ਕਾਲਜ ਦੇ ਡਾਕਟਰਾਂ ਅਤੇ ਵਿਦਿਆਰਥੀਆਂ ਨੇ ਕੈਂਡਲ ਮਾਰਚ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 17 ਅਗਸਤ 2024 - ਕਲਕੱਤਾ ਦੇ ਮੈਡੀਕਲ ਕਾਲਜ ਵਿੱਚ ਜਬਰ ਜਨਾਹ ਤੋਂ ਬਾਅਦ ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਦੇ ਵਿਰੋਧ ’ਚ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੇ ਡਾਇਰੈਕਟਰ ਡਾ.ਗੁਰਸੇਵਕ ਸਿੰਘ ਅਤੇ ਪਿ੍ਰੰਸੀਪਲ ਡਾ.ਐਸ.ਪੀ.ਐਸ.ਸੋਢੀ ਦੀ ਯੋਗ ਅਗਵਾਈ ਹੇਠ ਡੈਂਟਲ ਡਾਕਟਰਾਂ ਅਤੇ ਬੀ.ਡੀ.ਐਸ ਅਤੇ ਐਮ.ਡੀ.ਐਸ.ਕਰ ਵਿਦਿਆਰਥੀਆਂ ਨੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਡਾਕਟਰਾਂ ਨੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਕੈਂਡਲ ਮਾਰਚ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਮੈਡੀਕਲ ਕਾਲਜ ਕਲਕੱਤਾ ’ਚ ਇੱਕ ਡਾਕਟਰ ਦਾ ਬਹੁਤ ਹੀ ਬੇਰਹਿਮੀ ਨਾਲ ਕਤਲ ਹੋਇਆ ਹੈ, ਜਿਸ ਦੀ ਡੈਂਟਲ ਕਾਲਜ, ਸਮੂਹ ਵਿਦਿਆਰਥੀ ਨਿੰਦਾ ਕਰਦੇ ਹਨ।
ਉਨ੍ਹਾਂ ਕਿਹਾ ਇਹ ਗੁੱਸਾ ਮਾਰਚ ਅਤੇ ਕੈਂਡਲ ਮਾਰਚ ਇਸ ਲਈ ਕੱਢਿਆਜਾ ਰਿਹਾ ਹੈ। ਤਾਂ ਜੋ ਇਹ ਆਵਾਜ਼ ਸਰਕਾਰ ਤੱਕ ਪਹੁੰਚ ਸਕੇ ਕਿ ਮੈਡੀਕਲ ਸੰਸਥਾਵਾਂ ’ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਜੇਕਰ ਅਜਿਹੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਇਸ ‘ਤੇ ਰੋਕ ਨਹੀਂ ਲੱਗੇਗੀ। ਇਸ ਲਈ ਸਖਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੁਰਜੋਰ ਮੰਗ ਹੈ ਕਿ ਡਾਕਟਰਾਂ ਵਿਰੁੱਧ ਇਸ ਤਰ੍ਹਾਂ ਦੀ ਹਿੰਸਾ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਅੱਜ ਡਾਕਟਰ ਲਗਾਤਾਰ ਹਿੰਸਾ ਦਾ ਸ਼ਿਕਾਰ ਹੋ ਰਹੇ। ਇਹ ਕੈਂਡਲ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਕੱਢਿਆ ਗਿਆ।