← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ, 10 ਅਗਸਤ 2020 : ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਅੱਜ 15 ਅਗਸਤ ਨੂੰ ਅਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਨਹਿਰੂ ਸਟੇਡੀਅਮ ਵਿਖੇ ਬੁਲਾਈ ਗਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼੍ਰੀ ਅਖਿਲ ਚੌਧਰੀ ਐਸ.ਐਸ.ਪੀ. ਰੂਪਨਗਰ , ਸ਼੍ਰੀਮਤੀ ਦੀਪ ਸ਼ਿਖਾ ਵਧੀਕ ਡਿਪਟੀ ਕਮਿਸ਼ਨਰ (ਜ) , ਸ. ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਭਾਗਾਂ ਵੱਲੋਂ ਕੀਤੀ ਗਈ ਤਿਆਰੀ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਮਹਾਂਮਾਰੀ ਦੇ ਸੰਦਰਭ ਵਿੱਚ ਇਸ ਦਿਹਾੜੇ ਦੇ ਜਸ਼ਨਾਂ ਨੂੰ ਪੂਰੀ ਸ਼ਰਧਾ ਅਤੇ ਜਾਹੋਜਲਾਲ ਮਨਾਉਣ ਦੇ ਨਾਲ ਨਾਲ ਸਿਹਤ ਅਤੇ ਸੁਰਖਿਆ ਸਬੰਧੀ ਜਾਰੀ ਪ੍ਰੋਟੋਕੋਲਜ਼ ਦੀ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।
Total Responses : 267