ਅਸ਼ੋਕ ਵਰਮਾ
ਬਠਿੰਡਾ, 15 ਮਈ 2020 - ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਧੋਬੀਆਣਾ ਬਸਤੀ ਦੇ ਬੱਚਿਆਂ ਲਈ 600 ਕਾਪੀਆਂ ਅਤੇ ਮੋਬਾਈਲ ਫੋਨ ਦਾਨ ਕਰਕੇ ਮਾਨਵਤਾ ਦੀ ਸੇਵਾ ’ਚ ਯੋਗਦਾਨ ਪਾਇਆ ਹੈ । ਮੋਬਾਇਲ ਫੋਨ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਕਹਿਰ ਦੌਰਾਨ ਲਗਾਏ ਗਏ ਲਾਕਡਾਊਨ ਦੌਰਾਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨਲਾਈਨ ਸਿੱਖਿਆ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਆਨਲਾਈਨ ਸਿੱਖਿਆ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਬੱਚਿਆਂ ਦੀ ਲਾਕਡਾਊਨ ਦੌਰਾਨ ਹੋਰ ਵੀ ਨੇੜਤਾ ਵਧੀ ਨੇ ਕਿਹਾ ਕਿ ਲਾਕਡਾਊਨ ਚੱਲਦਿਆਂ ਧੋਬੀਆਣਾ ਬਸਤੀ ਦੇ ਬੱਚਿਆਂ ਦੇ ਆਰਥਿਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਕਿ ਇਸ ਬਸਤੀ ਦੇ ਬੱਚੇ ਨਿਰਵਿਘਨ ਆਪਣੀ ਪੜਾਈ ਜ਼ਾਰੀ ਰੱਖ ਸਕਣ।
ਸਰਕਾਰੀ ਪ੍ਰਾਇਮਰੀ ਸਕੂਲ ਧੋਬੀਆਣਾ ਬਸਤੀ ਬਠਿੰਡਾ ਦੇ ਹੈੱਡ ਟੀਚਰ ਮਨੀਸ਼ ਕੁਮਾਰ ਮਹਿਤਾ ਨੇ ਉਪ ਜਿਲਾ ਸਿੱਖਿਆ ਅਫਸਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਸਤੀ ਦੇ ਬੱਚਿਆਂ ਨੂੰ ਕਾਪੀਆਂ ਦੀ ਬਹੁਤ ਹੀ ਜਰੂਰਤ ਸੀ, ਕਿਉਂਕਿ ਲਾਕਡਾਊਨ ਕਰਕੇ ਉਨਾਂ ਦੇ ਮਾਪਿਆਂ ਨੂੰ ਕੋਈ ਕੰਮ ਨਾ ਮਿਲਣ ਕਰਕੇ ਉਹ ਬੱਚਿਆਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਕਰ ਸਕਦੇ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ, ਉਪ ਜਿਲਾ ਸਿੱਖਿਆ ਅਫਸਰ ਬਲਜੀਤ ਸਿੰਘ ਸੰਦੋਹਾ, ਸਮਾਰਟ ਸਕੂਲ ਕੋਆਰਡੀਨੇਟਰ ਨਿਰਭੈ ਸਿੰਘ ਭੁੱਲਰ, ਪੜੋ ਪੰਜਾਬ ਪੜਾਓ ਪੰਜਾਬ ਕੋਆਰਡੀਨੇਟਰ ਰਣਜੀਤ ਸਿੰਘ ਮਾਨ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਵੱਲੋਂ ਉਪ ਜਿਲਾ ਸਿੱਖਿਆ ਅਫਸਰ ਸ਼ਿਵ ਪਾਲ ਗੋਇਲ ਦੇ ਇਸ ਮਹਾਨ ਉਪਰਾਲੇ ਦਾ ਧੰਨਵਾਦ ਕੀਤਾ ਗਿਆ।