ਕਿਸੇ ਵੀ ਧਾਰਮਿਕ ਇੱਕਠ ਦੀ ਇਜਾਜ਼ਤ ਨਹੀਂ, ਕੋਈ ਛੋਟ ਨਹੀਂ
ਐਸ ਏ ਐਸ ਨਗਰ, 11 ਅਪ੍ਰੈਲ 2020: ਕੋਰੋਨਾ ਵਾਇਰਸ ਬਿਮਾਰੀ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ, ਡੀਐਮ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਜ਼ਿਲ੍ਹੇ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਆਦੇਸ਼ਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਬਿਨਾਂ ਕਿਸੇ ਛੋਟ ਦੇ ਸਾਰੇ ਧਾਰਮਿਕ ਇਕੱਠਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੋਵੇਂ ਹੁਕਮ ਤੁਰੰਤ ਲਾਗੂ ਹੋ ਜਾਣਗੇ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।