ਐਸ ਏ ਐਸ ਨਗਰ, 1 ਅਪ੍ਰੈਲ 2020: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਅਗਲੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਸਹਿਕਾਰੀ ਸਭਾਵਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ।
ਸਹਿਕਾਰੀ ਸਭਾਵਾਂ ਐਸ ਏ ਐਸ ਨਗਰ ਦੇ ਡਿਪਟੀ ਰਜਿਸਟਰਾਰ ਇਸ ਕਮੇਟੀ ਦੇ ਚੇਅਰਮੈਨ ਹੋਣਗੇ, ਜਦਕਿ ਜ਼ਿਲ੍ਹਾ ਮੈਨੇਜਰ, ਮਾਰਕਫੈੱਡ, ਐਸ ਏ ਐਸ ਨਗਰ ਅਤੇ ਜ਼ਿਲ੍ਹਾ ਮੈਨੇਜਰ, ਇਫਕੋ, ਐਸ ਏ ਐਸ ਨਗਰ ਕਨਵੀਨਰ ਹੋਣਗੇ ਅਤੇ ਸਬੰਧਤ ਖੇਤੀਬਾੜੀ ਅਫਸਰ ਅਤੇ ਬੀਡੀਪੀਓ ਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ।
ਸਬੰਧਤ ਬੀਡੀਪੀਓ ਮਨਰੇਗਾ ਤਹਿਤ ਮਜ਼ਦੂਰਾਂ ਨੂੰ ਸ਼ਾਮਲ ਕਰਨ ਦਾ ਪ੍ਰਬੰਧ ਕਰੇਗਾ ਅਤੇ ਇਹ ਵੀ ਯਕੀਨੀ ਬਣਾਏਗਾ ਕਿ ਮਜ਼ਦੂਰ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਮਾਸਕ, ਸਾਬਣ ਅਤੇ ਸੈਨੀਟਾਈਜ਼ਰ ਦੀ ਨਿਰੰਤਰ ਵਰਤੋਂ ਕਰਦੇ ਰਹਿਣ।