← ਪਿਛੇ ਪਰਤੋ
ਪੰਜ ਵਿਅਕਤੀਆਂ ਦੇ ਕੀਤੇ ਚਲਾਨ ਲੋਕਾਂ ਨੂੰ ਭਵਿੱਖ ਵਿੱਚ ਨਿਯਮਾਂ ਦੀ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਐਸ ਏ ਐਸ ਨਗਰ, 01 ਜੁਲਾਈ 2020: ਕੋਰੋਨਾ ਵਾਇਰਸ ਫੈਲਣ ਦੇ ਮੱਦੇਨਜ਼ਰ ਲੋਕਾਂ ਵੱਲੋਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਦਾ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ) ਵਿੱਚ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਿਹਤ ਵਿਭਾਗ ਵੱਲੋਂ ਮਾਸਕ ਪਹਿਨਣ ਸਬੰਧੀ ਰੱਖੇ ਗਏ ਸੇਫਟੀ ਪ੍ਰੋਟੋਕੋਲ ਦੀ ਪਾਲਣਾ ਡੀ.ਏ.ਸੀ. ਵਿੱਚ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਤੁਰੰਤ ਜ਼ਿਲ੍ਹਾ ਮਾਲ ਅਫ਼ਸਰ (ਡੀਆਰਓ) ਗੁਰਦੀਪ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਇਕ ਟੀਮ ਭੇਜੀ। ਟੀਮ ਨੇ 5 ਲੋਕਾਂ ਦਾ ਮੌਕੇ 'ਤੇ 2500 ਰੁਪਏ ਦਾ ਚਲਾਨ ਕੀਤਾ। ਲੋਕਾਂ ਨੂੰ ਭਵਿੱਖ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਸਖਤ ਚਿਤਾਵਨੀ ਵੀ ਦਿੱਤੀ ਗਈ।
Total Responses : 267