ਕਿਹਾ - ਕੋਰੋਨਾ ਵਾਇਰਸ ਤੋਂ ਬਚਾਅ ਲਈ 24 ਘੰਟੇ ਕੰਮ ਕਰਨਾ ਮਿਸਾਲ
ਫ਼ਿਰੋਜ਼ਪੁਰ, 14 ਅਪ੍ਰੈਲ 2020 - ਕੋਰੋਨਾ ਵਾਇਰਸ ਤੋਂ ਬਚਾਅ ਲਈ 24 ਘੰਟੇ ਕੰਮ ਕਰ ਰਹੇ ਸਿਹਤ ਵਿਭਾਗ ਦੇ ਫ਼ਰੰਟ ਲਾਈਨ ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਇਨ੍ਹਾਂ ਵਰਕਰਾਂ ਨੂੰ ਐਨ-95 ਮਾਸਕ ਵੰਡੇ। ਇਸ ਮੌਕੇ ਸਿਵਲ ਸਰਜਨ ਡਾ: ਨਵਦੀਪ ਸਿੰਘ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਅਜਿਹੇ ਹਾਲਾਤਾਂ ਵਿਚ ਜਿੱਥੇ ਸਭ ਦਾ ਘਰਾਂ ਵਿਚ ਰਹਿਣਾ ਲਾਜ਼ਮੀ ਹੈ, ਉੱਥੇ ਸਿਹਤ ਵਿਭਾਗ ਦੇ ਮੁਲਾਜ਼ਮ ਫ਼ਰੰਟ ਲਾਈਨ ਤੇ ਆਕੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਿਚ ਮਲਟੀ ਪਰਪਜ਼ ਹੈਲਥ ਵਰਕਰ ਵੀ ਸ਼ਾਮਲ ਹਨ। ਇਨ੍ਹਾਂ ਵਰਕਰਾਂ ਦੀ ਸੁਰੱਖਿਆ ਲਈ ਇਨ੍ਹਾਂ ਨੂੰ ਐਨ-95 ਮਾਸਕ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਲੋਕ ਸੇਵਾ ਇੱਕ ਮਿਸਾਲ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਮੁਲਾਜ਼ਮ ਲੋਕਾਂ ਲਈ ਘਰਾਂ ਵਿਚੋਂ ਬਾਹਰ ਰਹਿ ਕੇ ਕੰਮ ਕਰ ਰਹੇ ਹਨ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਵਜੋਂ ਕੋਰੋਨਾ ਖ਼ਿਲਾਫ਼ ਛੇੜੀ ਜੰਗ ਨੂੰ ਜਿੱਤਣ ਲਈ ਘਰਾਂ ਵਿਚ ਬਣੇ ਰਹਿਣ।ਇਸ ਮੌਕੇ ਐਸਐਮਓ ਫ਼ਿਰੋਜ਼ਪੁਰ ਅਤੇ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਵੀ ਮੌਜੂਦ ਸਨ।