ਡੀ ਸੀ ਫਿਰੋਜ਼ਪੁਰ ਨੇ ਕੋਵਿਡ 19 ਦੇ ਮੱਦੇਨਜ਼ਰ ਵੱਖ-ਵੱਖ ਦੁਕਾਨਦਾਰਾਂ ਨਾਲ ਕੀਤੀ ਅਹਿਮ ਮੀਟਿੰਗ
ਗੌਰਵ ਮਾਣਿਕ
- ਜ਼ਿਲ੍ਹੇ ਅੰਦਰ ਜ਼ਰੂਰੀ ਵਰਤੋਂ ਦੀਆਂ ਵਸਤੂਆਂ ਦੀਆਂ ਦੁਕਾਨਾਂ ਖੋਲਣ ਸਬੰਧੀ ਕੀਤੀ ਵਿਚਾਰ-ਚਰਚਾ
ਫਿਰੋਜ਼ਪੁਰ 7 ਮਈ 2021 --- ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਕੋਵਿਡ 19 ਮਹਾਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਇਰਸ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਹਾਜ਼ਰ ਵੱਖ-ਵੱਖ ਦੁਕਾਨਦਾਰਾਂ ਨਾਲ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਹੰੁਚੇ ਦੁਕਾਨਦਾਰਾਂ ਨੇ ਆਪਣੋ-ਆਪਣੇ ਕਿੱਤੇ ਸਬੰਧੀ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਅਤੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰਾਂ ਤੇ ਗੌਰ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੁਕਾਨ ਤੇ ਆਉਣ ਵਾਲੇ ਹਰੇਕ ਗ੍ਰਾਹਕ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਰੱਖਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਦੁਕਾਨਦਾਰ ਖੁਦ ਮਾਸਕ ਪਹਿਨਣ ਅਤੇ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਮੂਹ ਦੁਕਾਨਦਾਰ ਟੀਕਾਕਰਨ ਜ਼ਰੂਰੀ ਕਰਵਾਉਣ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ, ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਮਿਤ ਗੁਪਤਾ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ. ਜ਼ੀਰਾ ਸ. ਰਣਜੀਤ ਸਿੰਘ ਤੋਂ ਇਲਾਵਾ ਦੁਕਾਨਦਾਰ ਹਾਜ਼ਰ ਸਨ।