ਪ੍ਰਸ਼ਾਸ਼ਨ ਵੱਲੋਂ 2.5 ਲੱਖ ਦੇ ਕਰੀਬ ਜ਼ਿਲ੍ਹਾ ਨਿਵਾਸੀਆਂ ਦੇ ਘਰਾਂ ਵਿੱਚ ਭੇਜੇ ਜਾ ਰਹੇ ਹਨ ਚਿੱਠੀ ਪੱਤਰ
ਹਰੀਸ਼ ਕਾਲੜਾ
ਰੂਪਨਗਰ 08 ਅਪ੍ਰੈਲ 2020 -ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਇੱਕ ਅਨੋਖੀ ਪਹਿਲ ਕਰਦੇ ਹੋਏ ਜ਼ਿਲ੍ਹਾ ਨਿਵਾਸੀਆਂ ਨੂੰ ਘਰਾਂ ਦੇ ਵਿੱਚ ਡਾਕਖਾਨੇ ਰਾਹੀਂ ਘਰਾਂ ਦੇ ਵਿੱਚ ਰਹਿਣ ਅਤੇ ਅਹਿਤਿਆਤ ਰੱਖਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਭਾਵੇਂ ਰਾਜ ਦੇ ਵਿੱਚ 14 ਅਪ੍ਰੈਲ ਤੱਕ ਕਰਫਿਊ ਲਗਾ ਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਅਤੇ ਇੱਕ ਦੂਜੇ ਦੇ ਸੰਪਰਕ ਵਿੱਚ ਨਾ ਆਉਣ ਸੰਬਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਰ ਇਹ ਲੜਾਈ ਲੰਬੀ ਹੈ ਸਾਨੂੰ 14 ਅਪ੍ਰੈਲ ਤੋਂ ਬਾਅਦ ਵੀ ਅਹਿਤਿਆਤ ਵਰਤਣੀ ਜ਼ਰੂਰੀ ਹੈ ਇਸ ਲਈ ਜਿੰਨੀ ਦੇਰ ਤੱਕ ਇਸ ਬਿਮਾਰੀ ਦਾ ਖਾਤਮਾ ਨਹੀਂ ਹੋ ਜਾਂਦਾ ਸਾਨੂੰ ਅਹਿਤਿਆਤ ਵਜੋਂ ਇਸ ਬਿਮਾਰੀ ਤੋਂ ਬਚਣ ਲਈ ਲੰਮੇ ਸਮੇਂ ਤੱਕ ਅਹਿਤਿਆਤ ਵਰਤਣੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਡਾਕਖਾਨਿਆਂ ਰਾਂਹੀ ਜ਼ਿਲ੍ਹੇ ਦੇ ਕਰੀਬ 2.5 ਲੱਖ ਦੇ ਕਰੀਬ ਘਰਾ ਵਿੱਚ ਚਿੱਠੀ ਪੱਤਰ ਰਾਹੀ ਇਸ ਬਿਮਾਰੀ ਤੋਂ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਹ ਬਿਮਾਰੀ ਖਤਮ ਨਹੀਂ ਹੋ ਜਾਂਦੀ ਸਾਨੂੰ ਆਪਣੀ ਜੀਵਨਸ਼ੈਲੀ ਵਿੱਚ ਪਰਿਵਰਤਨ ਲਿਆਉਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਸਾਨੂੰ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਸੇ ਤਾਂ ਤੁਰੰਤ ਸਿਹਤ ਕੇਂਦਰ ਵਿਖੇ ਸੰਪਰਕ ਕਰਨਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਜਾਂ ਦੂਜੇ ਰਾਜਾਂ ਚੋਂ ਜ਼ਿਲ੍ਹੇ ਵਿੱਚ ਆਉਣ ਵਾਲੇ ਵਿਅਕਤੀਆਂ ਦਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ। ਸਭ ਤੋਂ ਪਹਿਲਾਂ ਬਾਹਰੋਂ ਆਏ ਲੋਕਾਂ ਨੂੰ 14 ਦਿਨਾਂ ਦੇ ਲਈ ਕੋਆਰਨਟਾਇਨ ਵਿੱਚ ਰਹਿਣਾ ਚਾਹੀਦਾ ਹੈ। ਇਸ ਦੌਰਾਨ ਜੇ ਵਾਇਰਸ ਸਬੰਧੀ ਕੋਈ ਲੱਛਣ ਦਿਸਣ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਨਾ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਅਹਿਤਿਆਤ ਵਜੋਂ ਇਸ ਬਿਮਾਰੀ ਦੇ ਖਿਲਾਫ ਸੁਚੇਤ ਰਹਿਣ ਅਤੇ ਇੱਕ ਦੂਜੇ ਦੇ ਸੰਪਰਕ ਵਿੱਚ ਆਉਣ ਤੋਂ ਗੁਰੇਜ਼ ਕਰਨ।