ਫਿਰੋਜ਼ਪੁਰ 8 ਮਈ 2020 : ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਦੋ ਵਿਅਕਤੀਆਂ ਨੂੰ 10- 10 ਹਜ਼ਾਰ ਰੁਪਏ ਦੇ ਕੇ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਤੂਤ ਦੇ ਇੱਕ ਵਿਅਕਤੀ ਅੰਗਰੇਜ ਸਿੰਘ ਵੱਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਸੀ ਕਿ ਉਸ ਦੀ ਪਤਨੀ ਗੁਰਮੀਤ ਕੌਰ ਦੀ ਲੱਤ ਟੁੱਟਣ ਕਰ ਕੇ ਇੱਕ ਵਾਰ ਆਪਰੇਸ਼ਨ ਹੋ ਚੁੱਕਿਆ ਹੈ ਤੇ ਹੁਣ ਦੂਜ਼ੀ ਵਾਰ ਆਪਰੇਸ਼ਨ ਹੋਣਾ ਹੈ, ਪਰ ਉਸ ਕੋਲ ਆਪਰੇਸ਼ਨ ਕਰਵਾਉਣ ਲਈ ਪੈਸੇ ਨਹੀਂ ਹਨ। ਇਸ ਲਈ ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਮੱਦਦ ਦੀ ਗੁਹਾਰ ਲਗਾਈ ਸੀ, ਉਸ ਦੀ ਮਾਲੀ ਸਹਾਇਤਾ ਚੰਗੀ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਸ਼ਾਖਾ ਦੇ ਫੰਡ ਵਿਚੋਂ ਅੰਗਰੇਜ ਸਿੰਘ ਨੂੰ 10 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ ਤਾਂ ਜੋ ਉਹ ਆਪਣੀ ਪਤਨੀ ਦਾ ਇਲਾਜ ਕਰਵਾ ਸਕੇ।
ਇਸੇ ਤਰ੍ਹਾਂ ਹੀ ਪਿੰਡ ਹਸਤੀ ਵਾਲਾ ਦੇ ਇੱਕ ਵਿਅਕਤੀ ਮੁੱਖਾ ਦਾ ਪੱਤਰ ਪ੍ਰਾਪਤ ਹੋਇਆ ਸੀ, ਕਿ ਉਸ ਦੇ ਘਰ ਅਚਾਨਕ ਸਲੰਡਰ ਨੂੰ ਅੱਗ ਲਗ ਗਈ ਸੀ, ਜਿਸ ਕਾਰਨ ਉਸ ਦੇ ਘਰ ਦਾ ਹੋਰ ਵੀ ਸਮਾਨ ਅਤੇ ਕੁਝ ਨਗਦੀ ਪੈਸੇ ਵੀ ਸੜ ਗਏ ਅਤੇ ਉਸ ਦੇ ਘਰ ਦੀ ਛੱਤ ਵੀ ਕੱਚੀ ਸੀ ਤੇ ਉਹ ਵੀ ਸੜ ਗਈ ਸੀ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਮੱਦਦ ਦੀ ਮੰਗ ਕੀਤੀ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਸ ਦੀ ਮਾਲੀ ਹਾਲਾਤ ਚੰਗੀ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਫੰਡ ਵਿਚੋਂ ਉਸ ਨੂੰ 10 ਹਜ਼ਾਰ ਦੀ ਮੱਦਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮੱਦਦ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਐਸਡੀਐਮ ਅਮਿੱਤ ਗੁਪਤਾ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਵੀ ਹਾਜ਼ਰ ਸਨ।