ਹਰੀਸ ਕਾਲੜਾ
- ਖਾਣਾ ਅਤੇ ਰਹਿਣ ਦੇ ਲਈ ਸਾਰੀਆਂ ਸਹੂਲਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਈ ਜਾ ਰਹੀਆਂ ਹਨ ਮੁਹੱਈਆ - ਡੀ.ਸੀ.
ਰੂਪਨਗਰ, 31 ਮਾਰਚ 2020 : ਡੀ.ਸੀ.ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਕਰਫਿਊ ਦੌਰਾਨ ਸਰਕਾਰੀ ਕਾਲਜ ਦੇ ਹੋਸਟਲ ਵਿਖੇ ਰੱਖੇ ਗਏ 57 ਪ੍ਰਵਾਸੀ ਮਜ਼ਦੂਰਾਂ/ਲੇਬਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਸ਼ਾਸ਼ਨ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਖਾਣੇ ਬਾਰੇ ਜਾਣਕਾਰੀ ਹਾਸਿਲ ਕੀਤੀ । ਉਨ੍ਹਾਂ ਨੇ ਇਥੇ ਰੱਖੇ ਗਏ ਪ੍ਰਵਾਸੀ ਵਿਅਕਤੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਰਾਜਾਂ ਵਿੱਚ ਘਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਖਾਣੇ ਤੋਂ ਇਲਾਵਾ ਰਹਿਣ ਦੇ ਲਈ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਜੋ ਮਜ਼ਦੂਰ/ਲੇਬਰ ਯੂ.ਪੀ. ਅਤੇ ਬਿਹਾਰ ਨੂੰ ਪੈਦਲ ਸੜਕਾਂ ਤੇ ਜਾ ਰਹੇ ਹਨ ਜ਼ੋ ਕਿ ਕਰਫਿਊ ਦੇ ਨਿਯਮਾਂ ਦਾ ਉਲੰਘਣ ਹੈ।ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਘਰਾਂ ਨੂੰ ਨਾ ਜਾਣ ਅਤੇ ਜਿੱਥੇ ਕਿਤੇ ਵੀ ਕੰਮ ਕਰਦੇ ਹਨ ਜਾਂ ਰਹਿੰਦੇ ਹਨ ਉਸ ਜਗ੍ਹਾਂ ਤੇ ਹੀ ਰਹਿਣ ਅਤੇ ਜੇਕਰ ਉਨ੍ਹਾਂ ਨੂੰ ਰਹਿਣ ਜਾਂ ਖਾਣੇ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਨਾਲ ਸੰਪਰਕ ਕਰਨ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ/ਲੇਬਰ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੰਗਲ, ਸ਼੍ਰੀ ਆਨੰਦਪੁਰ ਸਾਹਿਬ , ਰੂਪਨਗਰ ਅਤੇ ਹੋਰ ਜਗ੍ਹਾ ਤੇ ਰਹਿਣ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ , ਜਿੱਥੇ ਉਨ੍ਹਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਮੁਹੱਈਆਂ ਕਰਵਾਈ ਜਾ ਰਹੀ ਹੈ। ਜਿਹੜੇ ਪਰਵਾਸੀ ਮਜਦੂਰ ਲੇਬਰ ਘਰਾਂ ਦੇ ਵਿੱਚ ਹਨ ਉਨ੍ਹਾਂ ਦੇ ਘਰਾਂ ਦੇ ਵਿੱਚ ਹੀ ਖਾਣਾ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆਂ ਕਰਾਉਣ ਦੇ ਲਈ ਵੀ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜ਼ੋ ਕੁਝ ਵੀ ਚਾਹੀਦਾ ਹੈ ਉਹ ਹੇਠ ਲਿਖੇ ਕੰਟਰੋਲ ਰੂਮ ਨੰਬਰਾਂ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01881-221157 , ਸਬ ਡਵੀਜਨ ਰੂਪਨਗਰ ਦੇ ਕੰਟਰੋਲ ਰੂਮ ਨੰਬਰ 01881-221155 , ਸਬ ਡਵੀਜ਼ਨ ਸ਼੍ਰੀ ਚਮਕੌਰ ਸਾਹਿਬ ਦੇ ਕੰਟਰੋਲ ਰੂਮ ਨੰਬਰ 01881-261600, ਸਬ ਡਵੀਜਨ ਸ਼੍ਰੀ ਆਨੰਦਪੁਰ ਸਾਹਿਬ ਦੇ ਕੰਟਰੋਲ ਨੰਬਰ 01887-232015,ਸਬ ਡਵੀਜ਼ਨ ਮੋਰਿੰਡਾ ਕੰਟਰੋਲ ਨੰਬਰ 88472-03905 ਅਤੇ ਸਬ ਡਵੀਜ਼ਨ ਨੰਗਲ ਕੰਟਰੋਲ ਨੰਬਰ 01887-221030 ਦੇ ਸੰਪਰਕ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਨੇ ਫੈਕਟਰੀ ਮਾਲਕਾਂ ਅਤੇ ਹੋਰ ਉਦਯੋਗਿਕ ਅਦਾਰਿਆਂ ਨੂੰ ਵੀ ਕਿਹਾ ਕਿ ਉਹ ਪਰਵਾਸੀ ਮਜ਼ਦੂਰਾਂ ਅਤੇ ਲੇਬਰ ਨੂੰ ਪੂਰਾ ਵੇਤਨ ਦੇਣ ਅਤੇ ਉਨ੍ਹਾਂ ਨੂੰ ਆਪਣੇ ਘਰ ਛੱਡ ਕੇ ਨਾ ਜਾਣ ਦੇ ਲਈ ਪ੍ਰੇਰਿਤ ਕਰਨ।