ਅਸ਼ੋਕ ਵਰਮਾ
ਬਠਿੰਡਾ, 20 ਦਸੰਬਰ2020: ਬਠਿੰਡਾ ਖਿੱਤੇ ਦੀਆਂ ਡੇਢ ਦਰਜਨ ਤੋਂ ਵੱਧ ਜਨਤਕ ਜੱਥੇਬੰਦੀਆਂ ਨੇ ਇਥੇ ਟੀਚਰਜ਼ ਹੋਮ ਵਿਖੇ ਕੁੱਲ ਹਿੰਦ ਸੰਯੁਕਤ ਕਿਸਾਨ ਮੋਰਚਾ ਦੇ ਸ਼ਹੀਦਾਂ ਨੂੰ ਨਾਅਰਿਆਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ ਗਅਤੇ ਸ਼ਹਿਰ ਅੰਦਰ ਰੋਸ ਮਾਰਚ ਵੀ ਕੀਤਾ । ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਦਾ ਸੱਦਾ ਦਿੱਤਾ ਸੀ ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਸੁਰਿੰਦਰਪ੍ਰੀਤ ਘਣੀਆਂ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਮੋਰਚੇ ਦੇ ਅੰਤ ਤੱਕ ਡਟੱਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੇਂਦਰੀ ਪੰਜਾਬੀ ਲੇਖਕ ਦੀ ਕਾਰਜਕਾਰਨੀ ਵਿੱਚ ਕਿਸਾਨ ਮੋਰਚੇ ਦੇ ਸ਼ਹੀਦਾਂ ਦੀਆਂ ਜੀਵਨੀਆਂ ਨੂੰ ਇੱਕ ਪੁਸਤਕ ਰੂਪ ਦੇਣ ਦਾ ਪ੍ਰਸਤਾਵ ਰੱਖਣਗੇ। ਡਾ.ਨੀਤੂ ਅਰੋੜਾ ਨੇ ਇਸ ਸਮੇ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਦੀ ਏਕਤਾ ਦੀ ਤਰਜ ਤੇ ਸਥਾਨਕ ਪੱਧਰ ਤੇ ਜਨਤਕ ਆਗੂਆਂ ਨੂੰ ਆਪਸੀ ਏਕਤਾ ਬਣਾਈ ਰੱਖਣ ਲਈ ਕਿਹਾ।ਇਸ ਮੌਕੇ ਪ੍ਰਕਾਸ਼ ਸਿੰਘ ਨੰਦਗੜ, ਮੱਖਣ ਸਿੰਘ, ਮੁਖਤਿਆਰ ਕੌਰ ਨੇ ਆਪਣੇ ਆਪਣੇ ਸੰਬੋਧਨ ਵਿੱਚ ਕੇਂਦਰ ਸਰਕਾਰ ਦੇ ਵਤੀਰੇ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨਾਂ ਕਿਹਾ ਕਿ ਕਿਸਾਨ ਮੋਰਚੇ ਦੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਉਨਾਂ ਦੇ ਰਾਹਾਂ ਤੇ ਚੱਲ ਕੇ ਕਿਸਾਨ ਅੰਦੋਲਨ ਨੂੰ ਜਿੱਤ ਦੇ ਰਾਹਾਂ ਵੱਲ ਤੋਰਿਆ ਜਾਵੇ। ਇਸ ਸਮੇਂ ਭੁਪਿੰਦਰ ਸੰਧੂ ਟੀਐਸ ਆਗੂ, ਗਗਨਦੀਪ ਸਿੰਘ ਪੈਰਾਮੈਡੀਕਲ ਐਸੋਸੀਏਸ਼ਨ, ਸੁਖਦਰਸ਼ਨ ਸਿੰਘ, ਦਰਸ਼ਨ ਸਿੰਘ ਮੌੜ, ਪਿ੍ਰਤਪਾਲ ਸਿੰਘ, ਸਿੰਕਦਰ ਸਿੰਘ ਧਾਲੀਵਾਲ, ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਸਮਾਗਮ ਦੇ ਅੰਤ ’ਚ ਜਗਦੀਸ਼ ਘਈ ਨੇ ਸਭਨਾ ਦਾ ਧੰਨਵਾਦ ਕੀਤਾ।