ਚੰਡੀਗੜ੍ਹ, 27 ਅਗਸਤ, 2017: ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਮੁਖੀ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਤੇ ਸਿਰਸਾ ਵਿੱਚ ਹੋਈ ਹਿੰਸਾ ਦੌਰਾਨ ਮਰਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਕੋਈ ਮੁਆਵਜਾ ਨਹੀਂ ਦਿੱਤਾ ਜਾਏਗਾ । ਮੁੱਖ ਮੰਤਰੀ ਨੇ ਕਿਹਾ ਕਿ ਿੲਹਨਾਂ ਸਾਰੇ ਵਿਅਕਤੀਆਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਸੀ ਅਤੇ ਭੰਨਤੋੜ,ਅਗਜਨੀ ਵਰਗੀਆਂ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ, ਲਿਹਾਜਾ ਿੲਹ ਮੁਆਵਜੇ ਦੇ ਹੱਕਦਾਰ ਨਹੀਂ ।
ਗੌਰਤਲਬ ਹੈ ਕਿ ਪੰਚਕੂਲਾ ਤੇ ਸਿਰਸਾ ਵਿੱਚ ਹਿੰਸਾ ਦੌਰਾਨ 38 ਵਿਅਕਤੀਆਂ ਦੀ ਜਾਨ ਗਈ ਜਿੰਨਾਂ ਵਿਚੋਂ ਪੰਜਾਬ ਨਾਲ ਸਬੰਧਿਤ 9 ਵਿਅਕਤੀਆਂ ਦੀ ਪਛਾਣ ਹੋਈ ਹੈ