ਜਸਵੀਰ ਸਿੰਘ ਲੱਡੂ
ਤਰਨਤਾਰਨ, 19 ਜਨਵਰੀ 2021 - ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਕੁਝ ਕਿਸਾਨ ਆਗੂਆਂ ਖਾਲਸਾ ਏਡ ਅਤੇ ਕੁਝ ਪੱਤਰਕਾਰਾਂ ਨੂੰ ਐਨ ਆਈ ਏ ਵਲੋਂ ਕਾਨੂੰਨੀ ਨੋਟਿਸ ਕੱਢਣ ਖਿਲਾਫ ਅੱਜ ਤਰਨਤਾਰਨ ਦੇ ਉਸਮਾ ਟੋਲ ਪਲਾਜ਼ਾ ਉੱਪਰ ਧਰਨੇ ਤੇ ਬੈਠੇ ਕਿਸਾਨਾਂ ਵਲੋਂ ਐਨਆਈਏ ਟੀਮ ਦਾ ਪੁਤਲਾ ਸਾੜਿਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਰਾਹੀਂ ਕਿਸਾਨਾਂ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਵਾਲੇ ਕੁਝ ਆਗੂਆਂ ਨੂੰ ਨੋਟਿਸ ਭੇਜਣਾ ਸਰਕਾਰ ਦੀ ਬੁਖਲਾਹਟ ਨੂੰ ਸਿੱਧ ਕਰਦਾ ਹੈ। ਪਰ ਕਿਸਾਨ ਸਰਕਾਰ ਦੀ ਕਿਸੇ ਵੀ ਚਾਲ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਪੂਰੇ ਉਤਸ਼ਾਹ ਵਿਚ ਹਨ ਅਤੇ ਪੂਰੇ ਜੋਸ਼ ਵਿਚ 26 ਜਨਵਰੀ ਨੂੰ ਟਰੈਕਟਰ ਰੈਲੀ ਵੀ ਕੱਦਣਗੇ।