ਤਿੰਨ ਮੈਂਬਰ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ, 1 ਜੂਨ 2021 - ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਅੱਗੇ ਪੇਸ਼ ਹੋ ਕੇ ਨਵਜੋਤ ਸਿੱਧੂ ਨੇ ਅੱਜ ਆਪਣਾ ਪੱਖ ਰੱਖਿਆ ਅਤੇ ਬਾਅਦ 'ਚ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 'ਜੋ ਮੇਰਾ ਸਟੈਂਡ ’ਤੇ ਮੈਂ ਉਸ ’ਤੇ ਕਾਇਮ ਹਾਂ। ਸਿੱਧੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੱਚ ਅਤੇ ਹੱਕ ਦੀ ਆਵਾਜ਼ ਹਾਈਕਮਾਨ ਸਾਹਮਣੇ ਬੁਲੰਦ ਤਰੀਕੇ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਹਰ ਪੰਜਾਬ ਵਿਰੋਧੀ ਤਾਕਤ ਨੂੰ ਹਰਾਉਣਾ ਹੈ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।
ਸਿੱਧੂ ਨੇ ਇਹ ਵੀ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ ਪੁੱਛਿਆ ਗਿਆ ਉਨ੍ਹਾਂ ਹਰ ਸਵਾਲ ਦਾ ਜਵਾਬ ਦਿੱਤਾ ਅਤੇ ਉਹ ਇੱਥੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਉਹ ਹਾਈਕਮਾਨ ਤਕ ਪਹੁੰਚਾਉਣ ਲਈ ਆਏ ਹਨ।