ਥਾਣੇ 'ਚੋਂ ਅਸਲਾ ਗਾਇਬ ਕਰਨ ਵਾਲਾ ਮੁਨਸ਼ੀ ਪੁਲਿਸ ਨੇ ਗ੍ਰਿਫਤਾਰ ਕਰਕੇ ਭੇਜਿਆ ਜੇਲ੍ਹ
- ਪੁੱਛਗਿੱਛ ਦੌਰਾਨ ਹੋਏ ਅਹਿਮ ਖੁਲਾਸੇ
- ਪੁਲਿਸ ਵੱਲੋਂ ਮੁੜ ਟਰਾਂਜ਼ਿਟ ਰਿਮਾਂਡ ਤੇ ਲਿਆਂਦਾ ਜਾਵੇਗਾ ਮੁਨਸ਼ੀ ਸੰਦੀਪ ਸਿੰਘ ਨੂੰ
ਬਠਿੰਡਾ, 10 ਜਨਵਰੀ 2023 - ਬਠਿੰਡਾ ਦੇ ਥਾਣਾ ਦਿਆਲਪੁਰਾ ਵਿਚ ਤਾਇਨਾਤ ਮੁਨਸ਼ੀ ਸੰਦੀਪ ਸਿੰਘ ਵੱਲੋਂ ਮਾਲਖਾਨੇ ਵਿੱਚ ਜਮ੍ਹਾਂ ਅਸਲਾ ਗਾਇਬ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਭਾਵੇਂ ਮਾਮਲਾ ਦਰਜ ਕਰ ਲਿਆ ਸੀ ਪਰ ਮੁਣਸ਼ੀ ਸੰਦੀਪ ਸਿੰਘ ਦੀ ਗ੍ਰਿਫਤਾਰੀ ਹਾਲੇ ਬਾਕੀ ਸੀ ਬੀਤੇ ਦਿਨੀਂ ਬਠਿੰਡਾ ਪੁਲਿਸ ਵੱਲੋਂ ਮੁਨਸ਼ੀ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਦਾਲਤ ਵੱਲੋਂ ਉਸ ਨੂੰ ਜੇਲ ਭੇਜ ਦਿਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਥਾਣੇ 'ਚੋਂ ਅਸਲਾ ਗਾਇਬ ਕਰਨ ਵਾਲਾ ਮੁਨਸ਼ੀ ਪੁਲਿਸ ਨੇ ਗ੍ਰਿਫਤਾਰ ਕਰਕੇ ਭੇਜਿਆ ਜੇਲ੍ਹ (ਵੀਡੀਓ ਵੀ ਦੇਖੋ)
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਜੇ ਇਲਾਨਚੀਅਨ ਨੇ ਦੱਸਿਆ ਕਿ ਥਾਣਾ ਦਿਆਲਪੁਰਾ ਵਿਖੇ ਮਸ਼ੀਨ ਸੰਦੀਪ ਸਿੰਘ ਵੱਲੋਂ ਤੇਰਾ ਅਸਲੇ ਗਾਇਬ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਲਗਾਤਾਰ ਸੰਦੀਪ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ ਸੀ ਆਈ ਅਤੇ ਆਪਣਾ ਪੁਲਿਸ ਵੱਲੋਂ ਸੰਦੀਪ ਸਿੰਘ ਨੂੰ ਪਿੰਡ ਭੋਖੜਾ ਕੋਲੋਂ ਗ੍ਰਿਫ਼ਤਾਰ ਕਰ ਲਿਆ।
ਐਸਐਸਪੀ ਬਠਿੰਡਾ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੇ ਕਈ ਅਹਿਮ ਖੁਲਾਸੇ ਕੀਤੇ ਹਨ ਅਤੇ ਉਨ੍ਹਾਂ ਵੱਲੋਂ ਲਗਤਾਰ ਰੇਡ ਕੀਤੀਆਂ ਜਾ ਰਹੀਆਂ ਹਨ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿਥੇ ਅਦਾਲਤ ਵੱਲੋਂ ਉਸ ਨੂੰ ਜੇਲ ਭੇਜ ਦਿੱਤਾ ਗਿਆ ਹੈ ਪਰ ਹੁਣ ਬਠਿੰਡਾ ਪੁਲਿਸ ਵੱਲੋਂ ਮੁੜ ਤੋਂ ਸੰਦੀਪ ਸਿੰਘ ਦਾ ਟਰਾਂਜ਼ਿਟ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਸ ਕੇਸ ਸਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਕਿਉਂਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਥਾਣਾ ਦਿਆਲਪੁਰਾ ਵਿੱਚੋਂ ਅਤੇ ਹੋਰ ਵੀ ਸਮਾਨ ਗ਼ਾਇਬ ਹੋਇਆ ਹੈ ਜਿਸ ਸਬੰਧੀ ਉਨ੍ਹਾਂ ਵੱਲੋਂ ਹੋਰ ਜਾਣਕਾਰੀ ਇੱਕਠੀ ਕਰਕੇ ਸੰਦੀਪ ਸਿੰਘ ਬਾਦਲ ਆਪ ਬਣਦੀ ਕਾਰਵਾਈ ਕੀਤੀ ਜਾਵੇਗੀ।