← ਪਿਛੇ ਪਰਤੋ
ਚੰਡੀਗੜ੍ਹ, 21 ਅਕਤੂਬਰ 2019 : ਭਾਰਤੀ ਚੋਣ ਕਮਿਸ਼ਨ ਨੇ ਦਾਖਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਦੀ ਸਿੱਧੀ ਨਿਗਰਾਨੀ ਦੀ ਜ਼ਿੰਮੇਵਾਰੀ ਐਸ ਐਸ ਪੀ ਦਿਹਾਤੀ ਦੀ ਥਾਂ ਡੀ ਆਈ ਜੀ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਵੱਲੋਂ ਵਧੀਕ ਡੀ ਜੀ ਪੀ ਨੂੰ ਲਿਖੇ ਪੱਤਰ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਗਿਆ ਕਿ ਡੀ ਆਈ ਜੀ ਲੁਧਿਆਣਾ ਵੱਲੋਂ ਚੋਣ ਮੁਕੰਮਲ ਹੋਣ ਤੱਕ ਐਸ ਐਸ ਪੀ ਦਿਹਾਤੀ ਦੀਆਂ ਗਤੀਵਿਧੀਆਂ 'ਤੇ ਵੀ ਨਜ਼ਰ ਰੱਖੀ ਜਾਵੇਗੀ। ਉਹਨਾਂ ਦੱਸਿਆ ਕਿ ਇਹ ਹਦਾਇਤਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਹੀਆਂ ਹਨ।
Total Responses : 267