ਦਿੱਲੀ ਕਿਸਾਨ ਮੋਰਚਿਆਂ ਦੀ ਵਰ੍ਹੇਗੰਢ ਮੌਕੇ ਅਧਿਆਪਕਾਂ ਕੀਤੀ ਸ਼ਮੂਲੀਅਤ
ਦਲਜੀਤ ਕੌਰ ਭਵਾਨੀਗੜ੍ਹ
ਦਿੱਲੀ, 26 ਨਵੰਬਰ, 2021: ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਚੱਲ ਰਹੇ ਕਿਸਾਨ ਮੋਰਚਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਵੀ ਸਿੰਘੂ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਅਗਵਾਈ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਇਸ ਘੋਲ ਨੂੰ ਲਗਾਤਾਰ ਹਮਾਇਤ ਦਿੱਤੀ ਜਾ ਰਹੀ ਹੈ।
ਇਸ ਮੌਕੇ ਅਤਿੰਦਰਪਾਲ ਘੱਗਾ, ਸੁਖਵਿੰਦਰ ਗਿਰ, ਨਿਰਭੈ ਸਿੰਘ ਖਾਈ ਅਤੇ ਜਸਪਾਲ ਸਿੰਘ ਪਾਤੜਾਂ, ਮੈਡਮ ਜੈਕੀ ਰੱਖੜਾ, ਜਗਦੇਵ ਸਿੰਘ, ਮੈਡਮ ਸੋਨੀਆ, ਸੁਖਦੀਪ ਕੌਰ ਮਾਨਸਾ ਅਤੇ ਸੁਖਦੀਪ ਕੌਰ ਟਾਹਲੀਆਂ ਆਦਿ ਆਪਣੇ ਪਰਿਵਾਰਾਂ ਸਮੇਤ ਮੌਜੂਦ ਰਹੇ।