ਨਵੀਂ ਦਿੱਲੀ, 19 ਅਪ੍ਰੈਲ 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨਾਲ ਦਿੱਲੀ ਪੁਲਿਸ ਵੱਲੋਂ ਕੁੱਟਮਾਰ ਕਰਨ ਤੇ ਉਸ ’ਤੇ ਅੰਨਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।
ਸ੍ਰੀ ਸਿਰਸਾ ਨੇ ਦੱਸਿਆ ਕਿ ਅਸੀਂ ਇਸ ਪਟੀਸ਼ਨ ਵਿਚ ਦੱਸਿਆ ਹੈ ਕਿ ਮੁੰਡੀ ਵੱਲੋਂ ਦਿੱਲੀ ਪੁਲਿਸ ਦੀ ਵਧੀਕੀ ਖਿਲਾਫ ਬਠਿੰਡਾ ਪੁਲਿਸ ਕੋਲ ਅਰਜ਼ੀਦਿੱਤੀ ਗਈ ਸੀ ਪਰ ਉਸ ’ਤੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਦੀ ਜਿਸ ਟੀਮ ਨੇ ਗੁਰਦੀਪ ਸਿੰਘ ਮੁੰਡੀ ’ਤੇ ਤਸ਼ੱਦਦ ਢਾਹਿਆ, ਉਹਨਾਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਹਿਰਾਸਤ ਵਿਚ ਲੈਣ ਦੇ ਹੁਕਮ ਦਿੱਤੇ ਜਾਣ।
ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਵੇਖਾਂਗੇ ਕਿ ਅਦਾਲਤ ਇਸ ਮਾਮਲੇ ਦੀ ਜਲਦੀ ਹੀ ਸੁਣਵਾਈ ਕਰੇਗੀ ਤੇ ਉਹ ਦਿਨ ਦੂਰ ਨਹੀਂ ਜਦੋਂ ਦਿੱਲੀ ਪੁਲਿਸ ਦੀ ਉਸ ਟੀਮ ’ਤੇ ਕੇਸ ਦਰਜ ਕੀਤਾ ਜਾਵੇਗਾ ਤੇ ਟੀਮ ਦੇ ਮੈਬਰਾਂ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦਿੱਲੀ ਪੁਲਿਸ 1990 ਦਾ ਇਤਿਹਾਸ ਦੁਹਰਾਉਣਾ ਚਾਹੁੰਦੀ ਹੈ ਜਦੋਂ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ ’ਤੇ ਤਸ਼ੱਦਦ ਕੀਤਾ ਜਾਂਦਾ ਸੀ ਪਰ ਦਿੱਲੀ ਗੁਰਦੁਆਰਾ ਕਮੇਟੀ ਦੀਮੌਜੂਦਾ ਟੀਮ ਦਿੱਲੀ ਪੁਲਿਸ ਦੀ ਇਹ ਯੋਜਨਾ ਕਦੇ ਸਫਲ ਨਹੀਂ ਹੋਣ ਦੇਵੇਗੀ।
ਉਹਨਾਂ ਕਿਹਾ ਕਿ ਅਸੀਂ ਹਰ ਉਸ ਸਿੱਖ ਨੌਜਵਾਨ ਦਾ ਕੇਸ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਲੜਾਂਗੇ ਜਿਸ ਨਾਲ ਕੋਈ ਵੀ ਵਧੀਕੀ ਹੋਈ ਹੋਵੇ। ਉਹਨਾਂ ਕਿਹਾ ਕਿ ਅਸੀਂ ਦਸਤਾਰ ਪਿੱਛੇ ਲੜਦੇ ਹਾਂ ਤੇ ਲੜਦੇ ਰਹਾਂਗੇ।
ਉਹਨਾਂ ਦੱਸਿਆ ਕਿ ਅੱਜ ਜੋ ਪਟੀਸ਼ਨ ਦਾਇਰ ਕੀਤੀਗਈ ਹੈ ਉਸਨੁੰ ਦਾਇਰ ਕਰਨ ਵਿਚ ਅਜੀਤਪਾਲ ਸਿੰਘ , ਮੁੰਡੇਰ ਸਾਹਿਬ, ਹਰਵਿੰਦਰਸਿੰਘ ਬੈਂਸ ਸੀਨੀਅਰ ਵਕੀਲ ਆਰ ਐਸ ਚੀਮਾ ਦੀ ਟੀਮ, ਦਿੱਲੀ ਕਮੇਟੀ ਦੀ ਲੀਗਲ ਟੀਮ ਦੇ ਜਸਪ੍ਰੀਤ ਸਿੰਘ ਰਾਏ, ਜਸਦੀਪ ਸਿੰਘ ਢਿੱਲੋਂ ਤੇ ਸਾਰਿਆਂ ਵੱਲੋਂ ਮਜ਼ਬੂਤ ਅਰਜ਼ੀ ਦਾਇਰ ਕੀਤੀ ਗਈ ਹੈ। ਜਿਸ ’ਤੇ ਜਲਦੀ ਹੀ ਸੁਣਵਾਈ ਹੋਣ ਦੇ ਆਸਾਰ ਹਨ।