ਕੁਲਵਿੰਦਰ ਸਿੰਘ
ਅੰਮ੍ਰਿਤਸਰ, 17 ਅਪ੍ਰੈਲ 2021 - ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਬੇਠੈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦੀ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ। ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਜਿਵੇਂ ਕਿ ਕੋਰੋਨਾ ਮਹਾਂਮਾਰੀ ਇਕ ਵਾਰੀ ਫਿਰ ਗੰਭੀਰ ਰੂਪ ਧਾਰਨ ਕਰ ਰਹੀ ਹੈ ਉਸ ਨਾਲ ਪੂਰੇ ਦੇਸ਼ ਵਿਚ ਲੋਕਾਂ ਦੀ ਜਾਨ ਅਸੁਰੱਖਿਅਤ ਹੋ ਗਈ ਹੈ ਜਿਸ ਨੂੰ ਵੇਖਦੇ ਹੋਏ ਟਿਕਰੀ , ਸਿੰਘੂ ਅਤੇ ਗਾਜੀਪੁਰ ਬਾਰਡਰ 'ਤੇ ਕਿਸਾਨਾਂ ਨੇ ਸਾਵਧਾਨੀ ਦੇ ਤੌਰ 'ਤੇ ਸ਼ੋਸ਼ਲ ਡਿਸਟੈਂਸਿੰਗ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਸੀ ਦੂਰੀ ਬਣਾਈ ਰੱਖਣ ਲਈ ਟੈਂਟਾ ਵਿਚ ਫ਼ਾਸਲਾ ਵੀ ਵਧਾਉਣਾ ਸ਼ੁਰੂ ਕਰ ਦਿੱਤਾ ਤਾਂ ਜੋ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਗਈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਸਵੈ ਇੱਛਾ ਨਾਲ ਕਿਸਾਨ ਲੋੜ ਸਮਝਦੇ ਹੋਏ ਟੀਕਾ ਲਵਾ ਸਕਣ।