ਦੁਸਹਿਰੇ ਵਾਲੇ ਦਿਨ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਦਾ ਪੂਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਰਿਪੋਰਟਰ_ ਰੋਹਿਤ ਗੁਪਤਾ
ਗੁਰਦਾਸਪੁਰ, 5 ਅਕਤੂਬਰ 2022 - ‘‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਸੱਦੇ ਤੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ/ਇੰਨਲਿਸਟਮੈਂਟ ਠੇਕਾ ਮੁਲਾਜਮਾਂ ਵਲੋਂ ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਦੁਸਹਿਰੇ ਵਾਲੇ ਦਿਨ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਦਾ ਪੂਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਬਟਾਲਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜਿਮਾ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕਰਦੇ ਹੋਏ ਦੱਸਿਆ ਕਿ ਉਹਨਾਂ ਵਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ/ਇਨਲਿਸਟਮੈਂਟ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਉਹ ਪਹਿਲਾ ਪਿਛਲੀ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਰਹੇ ਅਤੇ ਹੁਣ ਜਦਕਿ ਆਪ ਨੇ ਉਹਨਾਂ ਨਾਲ ਪੱਕੇ ਕਰਨ ਦਾ ਵਾਅਦਾ ਤਾ ਕੀਤਾ ਲੇਕਿਨ ਹੁਣ ਆਮ ਆਦਮੀ ਪਾਰਟੀ (ਆਪ) ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਸਰਕਾਰ ਨੇ ਆਪਣੇ ਕਾਰਜਕਾਲ ਦੇ ਲੰਘੇ 6 ਮਹੀਨਿਆਂ ’ਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ। ਉਥੇ ਹੀ ਰੋਸ ਪ੍ਰਦਰਸ਼ਨ ਕਰ ਰਹੇ ਇਹਨਾਂ ਮੁਲਜਮਾਂ ਨੇ ਦੱਸਿਆ ਕਿ ਉਹ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ’ਚ ਸਟੇਟ ਹਾਈਵੇ ਤੇ ਚੱਕਾ ਜਾਮ ਕਰਨਗੇ ਜਿਸ ’ਚ ਸਮੂਹ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਸਟੇਟ ਹਾਈਵੇ ਨੂੰ ਲਗਾਤਾਰ ਜਾਮ ਕੀਤਾ ਜਾਵੇਗਾ।