← ਪਿਛੇ ਪਰਤੋ
ਚੰਡੀਗੜ੍ਹ, 18 ਅਕਤੂਬਰ 2020 - ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੱਦਿਆ ਗਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੁਣ ਦੋ ਦਿਨਾਂ ਦਾ ਹੋਏਗਾ। ਕਾਂਗਰਸੀ ਲੀਡਰ ਰਾਜ ਕੁਮਾਰ ਵੇਰਕਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪਹਿਲੇ ਦਿਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਏਗਾ ਅਤੇ ਦੂਸਰੇ ਦਿਨ ਜਿਹੜੇ ਬੇ-ਜ਼ਮੀਨੇ ਕਿਸਾਨ ਅਤੇ ਮਜ਼ਦੂਰ ਸਰਕਾਰੀ ਜ਼ਮੀਨਾਂ 'ਤੇ ਬੈਠੇ ਹਨ ਉਨ੍ਹਾਂ ਨੂੰ ਜ਼ਮੀਨਾਂ ਦੇ ਹੱਕ ਦਿੱਤੇ ਜਾਣਗੇ। ਇਹ ਸੈਸ਼ਨ ਕੱਲ੍ਹ ਸੋਮਵਾਰ 19 ਅਕਤੂਬਰ ਨੂੰ ਸ਼ੁਰੂ ਹੋਏਗਾ ਅਤੇ ਮੰਗਲਵਾਰ 20 ਅਕਤੂਬਰ ਨੂੰ ਵੀ ਜਾਰੀ ਰਹੇਗਾ।
Total Responses : 267