ਦੋ ਨਜਾਇਜ਼ ਪਿਸਤੌਲਾਂ ਸਮੇਤ ਇੱਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ (ਵੀਡੀਓ ਵੀ ਦੇਖੋ)
ਰੋਹਿਤ ਗੁਪਤਾ
ਗੁਰਦਾਸਪੁਰ , 20 ਸਤੰਬਰ 2024 : ਪੁਲਿਸ ਜ਼ਿਲਾ ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਨੌਜਵਾਨ ਨੂੰ ਦੋ ਨਜਾਇਜ਼ ਪਿਸਟਲ ਸਨੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1743587939807896
ਜਾਣਕਾਰੀ ਦਿੰਦਿਆਂ ਹੋਇਆ ਡੀਐਸਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਬਹਿਰਾਮਪੁਰ ਦੇ ਐਸਐਚ ਓ ਸਰਬਜੀਤ ਸਿੰਘ ਚਾਹਲ ਦੇ ਨਾਲ ਕਾਊਂਟਰ ਇੰਟੈਲੀਜੈਂਸ ਵਿਭਾਗ ਗੁਰਦਾਸਪੁਰ ਤੇ ਸਪੈਸ਼ਲ ਸੈਲ ਗੁਰਦਾਸਪੁਰ ਵੱਲੋਂ ਕੀਤੇ ਗਏ ਸਾਂਝੇ ਆਪਰੇਸ਼ਨ ਦੇ ਦੌਰਾਨ ਦੋਸ਼ੀ ਗੁਰਜਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਸੁਲਤਾਨੀ ਥਾਣਾ ਦੋਰਾਂਗਲਾ ਨੂੰ ਇੱਕ ਪਿਸਟਲ 32 ਬੋਰ ਬਿਨਾਂ ਮਾਰਕਾ ਸਮੇਤ ਮੈਗਜ਼ੀਨ ਅਤੇ ਇੱਕ ਪਿਸਟਲ 30 ਬੋਰ ਬਿਨਾਂ ਮਾਰਕਾ ਦੋ ਰੋਂਦ ਜਿੰਦਾ ਸਮੇਤ ਗਿਰਫਤਾਰ ਕੀਤਾ ਗਿਆ ਹੈ ।ਇਸ ਦੋਸ਼ੀ ਦੇ ਖਿਲਾਫ ਮੁਕਦਮਾ ਦਰਜ ਕਰਕੇ ਇਸ ਤੋਂ ਹੋਰ ਪੁਛਗਿਛ ਕੀਤੀ ਜਾ ਰਹੀ ਹੈ। ਇਸ ਨੌਜਵਾਨ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਵੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਇਸ ਕੇਸ ਦੇ ਵਿੱਚ ਅੱਗੇ ਹੋਰ ਵੀ ਵੱਡੇ ਖੁਲਾਸੇ ਹੋਣਗੇ ।