← ਪਿਛੇ ਪਰਤੋ
ਦੋ ਬੱਚੀਆਂ ਨੇ ਆਪਣੇ ਹੱਥਾਂ 'ਚ ਬੈਨਰ ਫੜ ਕੇਂਦਰ ਖਿਲਾਫ ਕੀਤਾ ਰੋਸ ਦਾ ਪ੍ਰਗਟਾਵਾ
ਕੋਟਕਪੂਰਾ, 26 ਮਈ 2021 - ਛੇ ਮਹੀਨੇ ਬੀਤ ਜਾਣ ਉਪਰੰਤ ਵੀ ਆਪਣੀਆਂ ਮੰਗਾਂ ਦੇ ਹੱਕ ਚ ਦਿੱਲੀ ਸਰਹੱਦਾਂ ਤੇ ਬੈਠੇ ਲੱਖਾਂ ਕਿਸਾਨਾਂ ਦੀ ਆਵਾਜ਼ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਕੋਟਕਪੂਰਾ ਵਿਖੇ ਦੋ ਬੱਚੀਆਂ ਵੱਲੋਂ ਆਪਣੇ ਹੱਥਾਂ ਚ ਬੈਨਰ ਫੜ ਕੇਂਦਰ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਨੂੰ ਦੇਖਦੇ ਹੋਏ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਤਿੰਨੇ ਕਾਨੂੰਨ ਵਾਪਿਸ ਲਏ ਜਾਣ।
Total Responses : 267