ਅਸ਼ੋਕ ਵਰਮਾ
ਮਾਨਸਾ, 03 ਅਗਸਤ 2020: ਪੰਜਾਬ ਦੇ ਤਿੰਨ ਜਿਲਿਆਂ ਤਰਨਤਾਰਨ, ਅੰਮਿ੍ਰਤਸਰ ਅਤੇ ਗੁਰਦਾਸਪੁਰ ਵਿੱਚ ਜਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਜਾਣ ਵਾਲੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੀਪੀਆਈ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜਿਲਾ ਸਕੱਤਰ ਕਾਮਰੇਡ ਕਿ੍ਰਸ਼ਨ ਚੌਹਾਨ ਨੇ ਸੂਬੇ ਦੀ ਕੈਪਟਨ ਸਰਕਾਰ ਦੀ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਸੂਬੇ ਵਿੱਚੋਂ ਨਸਾ ਮੁਕਤੀ ਦਾ ਨਾਹਰਾ ਦੇਣ ਵਾਲੀ ਸਰਕਾਰ ਵਿੱਚ ਨਕਲੀ ਸ਼ਰਾਬ ਮਾਫੀਆ ਸਰਗਰਮ ਹੈ, ਜਿਸ ਨੂੰ ਕਾਬੂ ਕਰਨ ’ਚ ਸਰਕਾਰ ਨਾਕਾਮ ਸਿੱਧ ਹੋਈ ਹੈ। ਇਸ ਮੌਕੇ ਉਨਾਂ ਇਸ ਵਿੱਚ ਦੋਸ਼ੀ ਪਾਏ ਗਏ ਮਾਫੀਆ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ , ਸਖਤ ਸਜਾ ਦੇਣ, ਮਿ੍ਰਤਕਾਂ ਦੇ ਵਾਰਸਾਂ ਨੂੰ ਦਸ ਦਸ ਲੱਖ ਰੁਪਏ ਆਰਥਿਕ ਸਹਾਇਤਾ ਦੇਣ ਅਤੇ ਪਰਿਵਾਰਕ ਮੈਂਬਰਾਂ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਦਲਜੀਤ ਸਿੰਘ ਮਾਨਸ਼ਾਹੀਆ, ਸਬ ਡਵੀਜਨ ਮਾਨਸਾ ਦੇ ਸਕੱਤਰ ਰੂਪ ਸਿੰਘ ਢਿੱਲੋਂ, ਭੁਪਿੰਦਰ ਸਿੰਘ ਗੁਰਨੇ ਅਤੇ ਹਰਬੰਤ ਸਿੰਘ ਦਫਤਰ ਸਕੱਤਰ ਹਾਜਰ ਸਨ।