ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 11 ਅਕਤੂਬਰ 2019 : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਦਿੱਲੀ ਦੀਆਂ ਸਿੱਖ ਸੰਗਤਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਨਗਰ ਕੀਰਤਨ ਤੇ ਸੋਨੇ ਦੀਆਂ ਪਾਲਕੀਆਂ 'ਤੇ ਬਿਆਨਬਾਜੀ ਕਰਕੇ ਮਾਹੋਲ ਨੂੰ ਗੰਧਲਾ ਨਾ ਕੀਤਾ ਜਾਵੇ।
ਸਗੋਂ ਸਾਰੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਬੰਧ ਵਿਚ ਉਲੀਕੇ ਗਏ ਪ੍ਰੋਗਰਾਮਾਂ 'ਤੇ ਧਿਆਨ ਕੇਂਦਰਿਤ ਕਰਨ। ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਉਸਾਰੂ ਸੋਚ ਅਪਨਾਂ ਕੇ ਬੇਲੋੜੀ ਆਪਸੀ ਰੰਜਸ਼ ਛੱਡ ਕੇ ਤੁਰੰਤ ਇਲਜ਼ਾਮ ਤਰਾਸ਼ੀ ਬੰਦ ਕੀਤੀ ਜਾਵੇ ਤੇ ਮਾਹੌਲ ਨੂੰ ਸੁਖਾਲਾ ਬਣਾਇਆ ਜਾਵੇ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਆਪਾਂ ਸਾਰੇ ਸਮਾਗਮ ਇਕਜੁੱਟਤਾ ਤੇ ਪਿਆਰ-ਇਤਫ਼ਾਕ ਨਾਲ ਮਨਾਈਏ।