ਨਰੋਈ ਸਿਹਤ ਵਾਲੇ ਵਿਅਕਤੀ ਆਪਣੀ ਹਿਫ਼ਾਜ਼ਤ ਦੀ ਡਿਊਟੀ ਆਪ ਨਿਭਾਉਣ - ਡੀ ਸੀ ਫ਼ਤਹਿਗੜ੍ਹ ਸਾਹਿਬ
ਜੀ ਐਸ ਪੰਨੂ
ਫ਼ਤਹਿਗੜ੍ਹ ਸਾਹਿਬ, 20 ਮਈ 2021 - ਕਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਅਤੇ ਅਪਾਤਕਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਜਨਤਕ ਹਿੱਤਾਂ ਨੂੰ ਦੇਖਦੇ ਹੋਏ ਇਹਤਿਆਤ ਵਜੋਂ ਅੰਮ੍ਰਿਤ ਕੌਰ ਗਿੱਲ,ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਨੇ ਹੁਕਮ ਜਾਰੀ ਕੀਤੇ ਹਨ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਅੰਦਰਲੇ ਸਾਰੇ ਪਿੰਡਾਂ ਵਿੱਚ ਕੋਵਿਡ-19 (ਕਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ 24 ਘੰਟੇ ਆਪਣੇ ਆਪ ਦੀ ਆਪ ਡਿਊਟੀ ਨੂੰ ਨਿਭਾਉਣ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਖਾਸ ਮਕਸਦ ਦੇ ਪਿੰਡ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।
ਪਿੰਡਾਂ ਦੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਇਹ ਪਹਿਰਾ ਦੇਣ ਤੋਂ ਛੋਟ ਹੋਵੇਗੀ। ਇਹ ਹੁਕਮ ਵੀ ਦਿੱਤਾ ਗਿਆ ਹੈ ਕਿ ਹਰ ਪਿੰਡ ਦੀ ਪੰਚਾਇਤ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਅਦਾ ਕਰਾਏਗੀ।