ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਸਪੀਚ ਦੇ ਅਰਵਿੰਦ ਕੇਜਰੀਵਾਲ ਹੋਏ ਫੈਨ, ਵੀਡੀਓ ਵੀ ਦੇਖੋ...
ਕੁਲਵਿੰਦਰ ਸਿੰਘ
- ਕਾਂਗਰਸ ਦੇ 25 ਵਿਧਾਇਕ ਤੇ 2-3 ਸੰਸਦ ਮੈਂਬਰ ਜਲਦ ਹੋਣਗੇ ਆਮ ਆਦਮੀ ਪਾਰਟੀ ਚ ਸ਼ਾਮਲ - ਅਰਵਿੰਦ ਕੇਜਰੀਵਾਲ
ਅੰਮ੍ਰਿਤਸਰ 23 ਨਵੰਬਰ 2021 - ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨੂੰ ਗਰੰਟੀਆਂ ਦਿੱਤੀਆਂ ਤੇ ਮਿਲ ਜੁਲ ਕੇ ਨਵਾਂ ਬਦਲਾਅ ਲਿਆਉਣ ਦੀ ਗੱਲ ਕਹੀ। ਕੇਜਰੀਵਾਲ ਨੇ ਅਧਿਆਪਕਾਂ ਦੇ ਹੱਕ ਗੱਲ ਕਰਦਿਆਂ ਕਿਹਾ ਕਿ ਅੱਜ ਸਿੱਖਿਆ ਦੇ ਖੇਤਰ ਵਿਚ ਬਹੁਤ ਸਾਰੇ ਅਜਿਹੇ ਬਦਲਾਵਾਂ ਦੀ ਜ਼ਰੂਰਤ ਹੈ, ਜਿਸ ਨਾਲ ਸਿੱਖਿਆ ਦੇ ਨਾਲ-ਨਾਲ ਸਿੱਖਿਅਕਾਂ ਦਾ ਵੀ ਵਿਕਾਸ ਹੋ ਸਕੇ।
ਅੱਜ ਅਧਿਆਪਕ ਸੜਕਾਂ 'ਤੇ ਤੁਰੇ ਪਿਰ ਰਹੇ ਹਨ, ਪਰ ਇਸ ਸਬੰਧੀ ਚੰਗੇ ਕਾਨੂੰਨ ਬਣਾਏ ਜਾਣ ਤਾਂ ਹਾਲਾਤ ਸੁਧਾਰੇ ਜਾ ਸਕਦੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਅਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲੈ ਕੇ ਆਵਾਂਗੇ। ਜਿੰਨੇ ਅਧਿਆਪਕ ਆਉਟ ਸੋਰਸ ਜਾਂ ਠੇਕੇ ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ।
ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਸਪੀਚ ਸੁਣ ਕੇ ਨਵਜੋਤ ਸਿੰਘ ਸਿੱਧੂ ਤੋਂ ਕਾਫ਼ੀ ਪ੍ਰਭਾਵਿਤ ਹੈ ਕਿਉਂਕਿ ਉਨ੍ਹਾਂ ਨੇ ਕਾਂਗਰਸ ਦੀ ਸਟੇਜ ਤੋਂ ਸੱਚ ਬੋਲਣ ਦੀ ਹਿੰਮਤ ਦਿਖਾਈ ਉਨ੍ਹਾਂ ਸੱਚ ਬੋਲਦੇ ਹੋਏ ਕਿਹਾ ਕਿ ਚੰਨੀ ਵਲੋਂ ਕੀਤੇ ਵਾਅਦੇ ਅਜੇ ਤੱਕ ਕੋਈ ਵੀ ਪੂਰੇ ਨਹੀਂ ਹੋਏ ਇਸ ਦੇ ਨਾਲ ਹੀ ਬੋਲਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੋ ਲਗਾਤਾਰ ਹੀ ਪੰਜਾਬ ਸਰਕਾਰ ਕਹਿ ਰਹੀ ਸੀ ਖ਼ਜ਼ਾਨਾ ਖਾਲੀ ਹੈ ਜਦੋਂ ਦੋ ਹਜਾਰ ਬਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਏਗੀ ਤੇ ਅਸੀਂ ਇਸ ਚੀਜ਼ ਦੀ ਵੀ ਜਾਂਚ ਕਰਵਾਵਾਂਗੇ ਕਿ ਆਖਿਰ ਖ਼ਜ਼ਾਨਾ ਖਾਲੀ ਕੀਤਾ ਕਿਸ ਨੇ।
ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਗਰ ਰਾਜਨੀਤੀ ਤੋੜ ਜੋੜ ਨਾਲ ਕਰਨਾ ਚਾਹੁੰਦੇ ਹਨ ਤਾਂ ਬਹੁਤ ਜਲਦ ਹੀ ਪੰਜਾਬ ਵਿੱਚ ਕਾਂਗਰਸ ਦੇ 25 ਦੇ ਕਰੀਬ ਵਿਧਾਇਕ ਅਤੇ ਦੋ ਤਿੰਨ ਸਾਂਸਦ ਮੈਂਬਰ ਜਲਦ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਅਤੇ ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਨਾਮ ਪੁੱਛਿਆ ਗਿਆ ਤਾਂ ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਦੀ ਆਵਾਜ਼ ਸੁਣਨ ਨੂੰ ਮਿਲੀ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਭਗਵੰਤ ਮਾਨ ਹੀ ਹੋਣਗੇ ਲੇਕਿਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਚੋਣਾਂ ਦਾ ਸਮਾਂ ਨਜ਼ਦੀਕ ਆਏਗਾ ਤਾਂ ਉਦੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇਗਾ।
ਵੀਡੀਓ ਵੀ ਦੇਖੋ...
https://www.facebook.com/BabushahiDotCom/videos/1001342490445703