ਨਵਜੋਤ ਸਿੱਧੂ ਨਾਲ ਕੋਈ ਮੁਲਾਕਾਤ ਤੈਅ ਨਹੀਂ - ਰਾਹੁਲ ਗਾਂਧੀ
ਨਵੀਂ ਦਿੱਲੀ, 29 ਜੂਨ, 2021: ਰਾਹੁਲ ਗਾਂਧੀ ਨੇ ਅੱਜ 29 ਜੂਨ 2021 ਨੂੰ ਨਵਜੋਤ ਸਿੱਧੂ ਨਾਲ ਮੁਲਾਕਾਤ ਲਈ ਹੋਣ ਵਾਲੀ ਕਿਸੇ ਵੀ ਬੈਠਕ ਤੋਂ ਇਨਕਾਰ ਕਰ ਦਿੱਤਾ।
ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਨੂੰ ਮਿਲਣ ਲਈ ਖੁਦ ਡਰਾਈਵਿੰਗ ਕਰਦਿਆਂ ਐਸਯੂਵੀ ਵਿੱਚ ਪਹੁੰਚਿਆ ਸੀ। ਜਦੋਂ ਉਹ ਬਾਹਰ ਆਇਆ ਤਾਂ ਮੀਡੀਆ ਵਾਲਿਆਂ ਨੇ ਉਨ੍ਹਾਂ ਨੂੰ ਨਵਜੋਤ ਸਿੱਧੂ ਨਾਲ ਮੁਲਾਕਾਤ ਬਾਰੇ ਪੁੱਛਿਆ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਨਹੀਂ ਸੀ ਹੋਣੀ।
ਅੱਜ ਸਵੇਰੇ ਪੰਜਾਬ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ 'ਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋਏ ਸਨ।