ਨਵਾਂਸ਼ਹਿਰ 'ਚ ਵੀਰਵਾਰ ਨੂੰ ਕੋਰੋਨਾ ਦੇ ਨਵੇਂ 20 ਪਾਜ਼ੀਟਿਵ ਕੇਸ ਆਏ, 1 ਮੌਤ
ਰਾਜਿੰਦਰ ਕੁਮਾਰ
ਨਵਾਂਸ਼ਹਿਰ 11 ਜੂਨ 2021 - ਜ਼ਿਲ੍ਹੇ ਵਿਚ ਵੀਰਵਾਰ ਨੂੰ ਕੋਰੋਨਾ ਨਾਲ ਬਲਾਕ ਸੜੋਆ ਦੀ 70 ਸਾਲਾਂ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇਹ ਜਾਣਕਾਰੀ ਸਿਵਲ ਸਰਜਨ ਡਾ: ਜੀ ਕੇ ਕਪੂਰ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 111250 ਵਿਅਕਤੀ ਕਰੋਨਾ ਪਾਜ਼ੀਟਿਵ ਮਰੀਜ਼ ਆ ਚੁੱਕੇ ਹਨ। ਇਨ੍ਹਾਂ ਵਿਚੋਂ 10710 ਲੋਕ ਤੰਦਰੁਸਤ ਹੋ ਗਏ ਹਨ। ਇਸ ਤੋਂ ਇਲਾਵਾ, ਜ਼ਿਲ੍ਹੇ 'ਚ ਕੋਰੋਨਾ ਤੋਂ ਹੁਣ ਤੱਕ 342 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ ਜਿਲ੍ਹੇ ਵਿਚ 232420 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 920 ਦੀ ਰਿਪੋਰਟ ਆਣੀਉ ਬਾਕੀ ਹੈ ਵੀਰਵਾਰ ਨੂੰ ਬਲਾਕ ਬਲਾਚੌਰ ਤੋਂ 04 ਮੁਜ਼ੱਫਰਪੁਰ ਤੋਂ 06 ਸੁਜੋੋ ਤੋਂ 02 ਸੜੋਆ ਤੋਂ 0 ਰਾਹੌਂ ਤੋਂ 01, ਮੁਕੰਦਪੁਰ ਤੋਂ 04 ਨਵਾਂ ਸ਼ਹਿਰ ਤੋਂ 02 ਅਤੇ ਬੰਗਾ ਤੋਂ 0 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।