ਨਵਾਂਸ਼ਹਿਰ, 4 ਅਪ੍ਰੈਲ 2021 - ਜ਼ਿਲ੍ਹੇ ਵਿਚ 57 ਲੋਕ ਸ਼ਨੀਵਾਰ ਨੂੰ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਵਧ ਕੇ 642 ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ 7398 ਲੋਕ ਕੋਰੋਨਾ ਨਾਲ ਪਾਜ਼ੀਟਿਵ ਹੋਏ ਹਨ ਅਤੇ ਇਨ੍ਹਾਂ ਵਿਚੋਂ 6576 ਵਿਅਕਤੀ ਠੀਕ ਹੋ ਚੁੱਕੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ: ਜੀ ਕੇ ਕਪੂਰ ਨੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੋਰੋਨਾ ਤੋਂ 198 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ 1,67,045 ਵਿਅਕਤੀਆਂ ਦੇ ਨਮੂਨੇ ਲਏ ਜਾ ਚੁੱਕੇ ਹਨ। ਸ਼ਨੀਵਾਰ ਨੂੰ 1183 ਲੋਕਾਂ ਦੇ ਨਮੂਨੇ ਲਏ ਗਏ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਹੁਣ ਤੱਕ 25,513 ਵਿਅਕਤੀਆਂ ਨੂੰ ਕੋਰੋਨਾ ਟੀਕਾ ਲਗਾਇਆ ਜਾ ਚੁੱਕਾ ਹੈ। ਦੂਜੇ ਪਾਸੇ, ਸ਼ਨੀਵਾਰ ਨੂੰ ਬਲਾਚੌਰ ਤੋਂ 20, ਮੁਜ਼ੱਫਰਪੁਰ ਤੋਂ 12, ਸੁਜੋੋ ਤੋਂ 8, ਰਾਹੋਂ ਮੁਕੰਦਪੁਰ ਅਤੇ ਸੜੋਆ ਤੋਂ 4, ਬੰਗਾ ਤੋਂ 3 ਅਤੇ ਨਵਾਂ ਸ਼ਹਿਰ ਤੋਂ 2 ਪੋੋਜੀਟਿਵ ਮਾਮਲੇ ਸਾਹਮਣੇ ਆਏ ਹਨ।