← ਪਿਛੇ ਪਰਤੋ
ਨਵਾਂ ਸ਼ਹਿਰ, 22 ਮਾਰਚ 2020 - ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਵੱਲੋਂ ਪੁਸ਼ਟੀ ਕੀਤੀ ਗਈ ਹੈ ਨਵਾਂਸ਼ਹਿਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਨਾਲ ਪੀੜਤ ਸੱਤ ਹੋਰ ਵਿਅਕਤੀ ਪਾਜ਼ਿਟਿਵ ਮਿਲੇ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਸਾਰੇ ਬੰਗਾ ਲਾਗਲੇ ਪਿੰਡ ਪਠਲਾਵਾ ਦੇ ਉਸ 70 ਸਾਲਾ ਵਿਅਕਤੀ ਦੇ ਸੰਪਰਕ ਵਿੱਚ ਰਹੇ ਸਨ, ਜਿਸ ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਕਾਰਨ ਹੀ ਮੌਤ ਹੋ ਗਈ ਹੈ। ਉਸ ਦੇ ਆਪਣੇ ਛੇ ਪਰਿਵਾਰਕ ਮੈਂਬਰਾਂ ਨੂੰ ਵੀ ਨਵਾਂਸ਼ਹਿਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਸਾਰੇ ਛੇ ਜਣਿਆਂ ਨੂੰ ਸ਼ੁੱਕਰਵਾਰ ਦੇਰ ਰਾਤੀਂ ਆਮ ਲੋਕਾਂ ਤੋਂ ਵੱਖ ਕਰ ਦਿੱਤਾ ਗਿਆ ਸੀ। ਇਸ ਵੇਲੇ ਉਹ ਸਖ਼ਤ ਮੈਡੀਕਲ ਨਿਗਰਾਨੀ ਅਧੀਨ ਹਨ।
Total Responses : 267