ਰਜਨੀਸ਼ ਸਰੀਨ
- 1125 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ
- 108 ਸੈਂਪਲਾਂ ਦੇ ਨਤੀਜੇ ਬਕਾਇਆ
- ਜ਼ਿਲ੍ਹੇ ’ਚ ਕੋਵਿਡ ਦੇ 67 ਐਕਟਿਵ ਕੇਸ
ਨਵਾਂਸ਼ਹਿਰ, 7 ਮਈ 2020 - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਹੁਣ ਤੱਕ 1322 ਕੋਵਿਡ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 1125 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ 108 ਸੈਂਪਲਾਂ ਦੇ ਨਤੀਜੇ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ’ਚ ਕੋਵਿਡ ਦੇ 67 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਚੱਲ ਰਿਹਾ ਹੈ।