ਰਜਨੀਸ਼ ਸਰੀਨ
- ਖਰੀਦਦਾਰੀ ਲਈ ਬਾਜ਼ਾਰ ਜਾਣ ਸਮੇਂ ਪੈਦਲ ਜਾਂ ਕੇਵਲ ਦੋ ਪਹੀਆ ਵਾਹਨ ਦਾ ਹੀ ਇਸਤੇਮਾਲ ਕੀਤਾ ਜਾਵੇ
- ਦੋ ਪਹੀਆ ਵਾਹਨ ਉਪਰ ਕੇਵਲ ਇੱਕ ਹੀ ਵਿਅਕਤੀ ਨੂੰ ਬੈਠਣ ਦੀ ਆਗਿਆ
- ਕੰਨਟੇਨਮੈਂਟ ਜ਼ੋਨ ਦੇ 24 ਪਿੰਡਾਂ/ਵਾਰਡਾਂ ’ਚ ਕੋਈ ਢਿੱਲ ਨਹੀਂ
ਨਵਾਂਸ਼ਹਿਰ, 8 ਮਈ 2020 - ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿੱਚ ਕੋਵਿਡ-19 ਕਰਫਿਊ/ਲਾਕ ਡਾਊਨ ਦੇ ਮੱਦੇਨਜ਼ਰ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਰੌਸ਼ਨੀ ’ਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਜਰੂਰਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲ ਸਬੰਧਤ ਦੁਕਾਨਾਂ ਸਵੇਰੇ 7 ਵਜੇ ਤੋਂ ਬਾਅਦ ਦੁਪਿਹਰ 1 ਵਜੇ ਤੱਕ ਹੇਠ ਲਿਖੇ ‘ਰੋਸਟਰ’ ਅਨੁਸਾਰ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਹੈ। ਦੁਕਾਨਾਂ ਵਿੱਚ ਖਰੀਦਦਾਰੀ ਲਈ ਬਾਜ਼ਾਰ ਜਾਣ ਸਮੇਂ ਪੈਦਲ ਜਾਂ ਕੇਵਲ ਦੋ ਪਹੀਆ ਵਾਹਨ ਦਾ ਹੀ ਇਸਤੇਮਾਲ ਕੀਤਾ ਜਾਵੇਗਾ, ਦੋ ਪਹੀਆ ਵਾਹਨ ਉਪਰ ਕੇਵਲ ਇੱਕ ਹੀ ਵਿਅਕਤੀ ਨੂੰ ਬੈਠਣ ਦੀ ਆਗਿਆ ਹੋਵੇਗੀ। ਕੰਨਟੇਨਮੈਂਟ ਜ਼ੋਨ ਦੇ 24 ਪਿੰਡਾਂ/ਵਾਰਡਾਂ ’ਚ ਇਹ ਢਿੱਲ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਿਰਧਾਰਿਤ ਰੋਸਟਰ ਅਨੁਸਾਰ ਜ਼ਿਲ੍ਹੇ ’ਚ ਦੁੱਧ ਡੇਅਰੀ, ਮਿਲਕ ਬੂਥ/ਪਲਾਂਟ, ਦਵਾਈਆਂ, ਮਠਿਆਈ/ਹਲਵਾਈ, ਕੋਲਡ ਸਟੋੋਰੇਜ, ਵੇਅਰ ਹਾਊਸਿੰਗ ਸਰਵਿਸ ਸਬੰਧੀ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਖੁੱਲਣਗੀਆਂ ਰਹਿਣਗੀਆਂ।
ਸੋਮਵਾਰ ਤੋਂ ਸ਼ਨੀਵਾਰ ਤੱਕ ਕਰਿਆਨਾ, ਫ਼ਲ, ਸਬਜ਼ੀਆਂ, ਪੀਣ ਵਾਲਾ ਪਾਣੀ, ਬੈ੍ਰਡ-ਬੇਕਰੀ, ਆਟਾ ਚੱਕੀਆਂ, ਐਲ.ਪੀ.ਜੀ. ਗੈਸ ਏਜੰਸੀਆਂ, ਲੈਬੋਰਟਰੀਆਂ, ਸਰਜੀਕਲ, ਪਸ਼ੂਆਂ ਲਈ ਹਰਾ ਚਾਰਾ, ਪਸ਼ੂ ਫੀਡ, ਪੋਲਟਰੀ ਫੀਡ, ਤਾਜ਼ਾ ਮੀਟ, ਮੱਛੀ, ਪੋਲਟਰੀ, ਆਂਡਾ, ਸਾਈਕਲ, ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨਾਲ ਸਬੰਧਤ ਦੁਕਾਨਾਂ ਅਤੇ ਆਟੋਮੋਬਾਇਲ ਏਜੰਸੀਆਂ ਰਿਪੇਅਰ ਅਤੇ ਸਪੇਅਰ ਪਾਰਟਸ (ਕੇਵਲ ਸਰਵਿਸ ਅਤੇ ਰਿਪੇੇਅਰ), ਟਾਇਰ ਪੈਂਚਰ, ਕੋਰੀਅਰ ਸਰਵਿਸ, ਇੱਟਾਂ ਦੇ ਭੱਠੇ, ਖਾਦਾਂ, ਬੀਜ, ਕੀੜੇਮਾਰ ਦਵਾਈਆਂ ਆਦਿ, ਇਲੈਕਟ੍ਰਾਨਿਕਸ/ਇਲੈਕਟ੍ਰੀਕਲ/ਕੰਪਿਊਟਰ ਦੇ ਨਵੇਂ ਸਮਾਨ/ਰਿਪੇਅਰ, ਲੱਕੜ ਚੀਰਨ ਵਾਲੇ ਆਰੇ ਆਦਿ ਸਬੰਧੀ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਮੋਬਾਇਲ ਰਿਪੇਅਰ/ਰਿਚਾਰਜ, ਟੈਲੀਕਾਮ ਆਪਰੇਟਰਜ਼ ਅਤੇ ਏਜੰਸੀਆਂ, ਹਾਰਡਵੇਅਰ/ਪੇਂਟ, ਕੰਨਸਟ੍ਰਕਸ਼ਨ ਮੈਟੀਰੀਅਲ, ਲੋੋਹਾ ਸੀਮਿੰਟ, ਸਰੀਆ, ਪਲਾਈ, ਸੈਨੇਟਰੀ, ਐਲਮੀਨੀਅਮ, ਸ਼ੀਸ਼ੇ ਨਾਲ ਸਬੰਧਤ, ਬੋਰਿੰਗ ਵਰਕਸ, ਵੈਲਡਿੰਗ ਦੀਆਂ ਦੁਕਾਨਾਂ ਖੁੱਲਣਗੀਆਂ।
ਮੰਗਲਵਾਰ ਅਤੇ ਵੀਰਵਾਰ ਨੂੰ ਮਨਿਆਰੀ, ਕੱਪੜਾ, ਰੇਡੀਮੇਡ ਕੱਪੜਾ, ਡਰਾਈਕਲੀਨ, ਹੈਂਡਲੂਮ, ਫੋਟੋਸਟੈਟ, ਸਟੇਸ਼ਨਰੀ, ਬੈਗ, ਚਮੜ੍ਹੇ ਦੀਆਂ ਵਸਤਾਂ, ਪ੍ਰੀਟਿੰਗ ਪ੍ਰੈੱਸ, ਖੇਡਾਂ ਦਾ ਸਮਾਨ, ਗਿਫਟ/ਖਿਡੋਣੇੇ ਦੀਆਂ ਖੁੱਲਣਗੀਆਂ।
ਮੰਗਲਵਾਰ ਅਤੇ ਸ਼ੁੱਕਰਵਾਰ ਵਾਲੇ ਦਿਨ ਜੁੱਤੇ, ਦਰਜੀ, ਲੈਸਾਂ/ਗੋਟਾ ਕਿਨਾਰੀ, ਫਰਨੀਚਰ, ਕਾਰਪੇਂਟਰ, ਮਨੀਗ੍ਰਾਮ/ਵੈਸਟਰਨ ਯੂਨੀਅਨ, ਟਿੰਬਰ ਮਰਚੈਂਟ ਦੀਆਂ ਦੁਕਾਨਾਂ ਖੁੱਲਣਗੀਆਂ।
ਬੁੱਧਵਾਰ ਅਤੇ ਸ਼ਨੀਵਾਰ ਨੂੰ ਜਿਊਲਰੀ, ਬਰਤਨ ਭੰਡਾਰ, ਕਰੋਕਰੀ, ਪਲਾਸਟਿਕ, ਐਨਕਾਂ, ਘੜੀਆਂ, ਗੈਸ ਚੁੱਲੇ ਰਿਪੇੇਅਰ, ਫੋਟੋਗ੍ਰਾਫਰ ਦੀਆਂ ਦੁਕਾਨਾਂ ਖੁੱਲ੍ਹਣਗੀਆ। ਇਸ ਤੋਂ ਇਲਾਵਾ ਪੈਟਰੋਲ/ਡੀਜ਼ਲ ਪੰਪਾਂ ਨੂੰ ਖੋਲਣ ਸਬੰਧੀ ਇਸ ਦਫਤਰ ਵਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮ ਹੀ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਬਾਰਬਰ ਸ਼ਾਪ, ਸੈਲੂਨ ਅਤੇ ਸਪਾ, ਸ਼ਾਪਿੰਗ ਕੰਪਲੈਕਸ ਤੇ ਸ਼ਾਪਿੰਗ ਮਾਲਜ਼ ਨੂੰ ਖੋਲ੍ਹਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਪੇਂਡੂ ਇਲਾਕਿਆਂ ’ਚ ਉਹ ਸਾਰੀਆਂ ਦੁਕਾਨਾਂ ਜੋ ਕਿ ਸ਼ਾਪਸ ਤੇ ਐਸਟੈਬਲਿਸ਼ਮੈਂਟ ਐਕਟ ਤਹਿਤ ਰਜਿਸਟਰਡ ਹਨ (ਮਲਟੀ ਬ੍ਰਾਂਡ ਤੇ ਸਿੰਗਲ ਬ੍ਰਾਂਡ ਮਾਲਜ਼ ਨੂੰ ਛੱਡ ਕੇ), ਉਹ ਆਪਣੇ ਕਾਮਿਆਂ ਦੀ ਕੁੱਲ ਗਿਣਤੀ ਦੇ 50 ਫ਼ੀਸਦੀ ਨਾਲ ਖੁੱਲ ਸਕਦੀ ਹੈ। ਸ਼ਹਿਰੀ ਇਲਾਕਿਆਂ ’ਚ ਉਹ ਦੁਕਾਨਾਂ ਜਿਹੜੀਆਂ ਕਿ ਇਕੋ ਸਮਾਨ ਦੀਆਂ, ਹੋਰ ਦੁਕਾਨਾਂ ਤੇ ਰਿਹਾਇਸ਼ੀ ਇਲਾਕਿਆਂ ’ਚ ਸਥਿਤ ਦੁਕਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ, ਜਦਕਿ ਮਾਰਕਿਟ, ਮਾਰਕਿਟ ਕੰਪਲੈਕਸ ਅਤੇ ਸ਼ਾਪਿੰਗ ਮਾਲ ਖੋਲ੍ਹਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਈ-ਕਾਮਰਸ ਕੰਪਨੀਆਂ ਨੂੰ ਕੇਵਲ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਆਗਿਆ ਹੋਵੇਗੀ।
ਉਕਤ ਦੁਕਾਨਾਂ ਨੂੰ ਖੋਲਣ ਦੀ ਇਜ਼ਾਜਤ ਹੇਠ ਲਿਖੀਆਂ ਸ਼ਰਤਾਂ ਤਹਿਤ ਦਿੱਤੀ ਜਾਂਦੀ ਹੈ ਕਿ ਕੋਵਿਡ-19 ਸਬੰਧੀ ਪ੍ਰੋਟੋਕੋਲ ਦੀ ਪਾਲਣਾ ਵਿੱਚ ਸੈਨੀਟਾਈਜਰ ਦੀ ਸੁਵਿਧਾ, ਘੱਟ ਤੋਂ ਘੱਟ 02 ਮੀਟਰ ਦੀ ਦੂਰੀ ਅਤੇ ਹਰੇਕ ਵਿਅਕਤੀ ਵਲੋਂ ਆਪਣੇ ਮੂੰਹ ਤੇ ਮਾਸਕ ਲਗਾਉਣਾ ਯਕੀਨੀ ਹੋਵੇਗਾ। ਸਬੰਧਤ ਦੁਕਾਨ ਮਾਲਕ ਵਲੋਂ ਹਰ ਪ੍ਰਕਾਰ ਦੀਆਂ ਕਰੋਨਾ ਵਾਇਰਸ ਨਾਲ ਸਬੰਧਤ ਸਾਵਧਾਨੀਆਂ ਦੀ ਪਾਲਣਾ ਕਰਨੀ ਜਰੂਰੀ ਹੋਵੇਗੀ ਅਤੇ ਸੋਸ਼ਲ ਡਿਸਟੈਂਸਿੰਗ ਕਾਇਮ ਰੱਖਣ ਲਈ ਦੁਕਾਨ ਦੇ ਬਾਹਰ 02-02 ਮੀਟਰ ਦੀ ਦੂਰੀ ਤੇ ਚੂਨੇ ਆਦਿ ਨਾਲ ਸੜਕ ਦੇ ਇੱਕ ਪਾਸੇ ਸਰਕਲ ਬਣਾਏ ਜਾਣ ਅਤੇ ਇਹਨਾਂ ਸਰਕਲਾਂ ਵਿੱਚ ਹੀ ਗ੍ਰਾਹਕਾਂ ਨੂੰ ਖੜ੍ਹਾ ਕੀਤਾ ਜਾਵੇ। ਇਸ ਤੋਂ ਇਲਾਵਾ ਸਬੰਧਤ ਦੁਕਾਨ ਮਾਲਕ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਸਾਫ-ਸਫਾਈ (ਸੈਨੀਟੇਸ਼ਨ ਤੇ ਹਾਈਜੀਨ) ਸਬੰਧੀ ਜਾਰੀ ਕੀਤੀ ਸਲਾਹ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਉਣਗੇ।