ਨਵੀਂ ਚੁਣੀ ਪੰਚਾਇਤ ਵੱਲੋਂ ਕੋਠੇ ਇੰਦਰ ਸਿੰਘ ਵਾਲਾ ਸਕੂਲ ਤੋਂ ਵਿਕਾਸ ਦੀ ਸ਼ੁਰੂਆਤ ਕਰਨ ਦਾ ਐਲਾਨ
ਅਸ਼ੋਕ ਵਰਮਾ
ਗੋਨਿਆਣਾ ਮੰਡੀ,24 ਅਕਤੂਬਰ 2024
ਪਿੰਡ ਕੋਠੇ ਇੰਦਰ ਸਿੰਘ ਵਾਲਾ ਦੀ ਨਵੀਂ ਚੁਣੀ ਪਿੰਡ ਪੰਚਾਇਤ ਵੱਲੋਂ ਅੱਜ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੜ੍ਹਦੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ।ਇਸ ਮੌਕੇ ਨਵੀਂ ਚੁਣੀ ਸਰਪੰਚ ਸ਼੍ਰੀਮਤੀ ਮਨਜੀਤ ਕੌਰ ਧਰਮ ਪਤਨੀ ਰਣਜੀਤ ਸਿੰਘ, ਕੁਲਵੰਤ ਸਿੰਘ ਪੰਚਾਇਤ ਮੈਂਬਰ, ਕੁਲਦੀਪ ਸਿੰਘ ਪੰਚਾਇਤ ਮੈਂਬਰ, ਕਰਮਜੀਤ ਕੌਰ ਪੰਚਾਇਤ ਮੈਂਬਰ ਨੇ ਸਕੂਲ ਵਿਖੇ ਪਹੁੰਚ ਕੇ ਅਧਿਆਪਕਾਂ ਨਾਲ ਮੀਟਿੰਗ ਕੀਤੀ, ਇਸ ਮੌਕੇ ਨਵੀਂ ਪੰਚਾਇਤ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਸਕੂਲ ਵਿੱਚ ਅਧਿਆਪਕਾਂ ਦੀ ਘਾਟ, ਖੇਡ ਗਰਾਊਂਡਾਂ ਦੀ ਘਾਟ ਅਤੇ ਹੋਰਨਾਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਪਿੰਡ ਦੀ ਸਰਪੰਚ ਮਨਜੀਤ ਕੌਰ ਅਤੇ ਪੰਚਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਪਿੰਡ ਦੇ ਸਕੂਲ ਤੋਂ ਕਰਨ ਦੀ ਗੱਲ ਕਹੀ। ਸਕੂਲ ਸਟਾਫ ਵੱਲੋਂ ਪਿੰਡ ਪੰਚਾਇਤ ਨੂੰ ਜੀ ਆਇਆ ਆਖਦਿਆਂ ਉਹਨਾਂ ਦਾ ਸਵਾਗਤ ਕੀਤਾ ।
ਇਸ ਮੌਕੇ ਸ ਅਮਰਜੀਤ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਸੁਖਮੰਦਰ ਸਿੰਘ ਨੰਬਰਦਾਰ, ਜੀਤ ਸਿੰਘ, ਕੁਲਵੰਤ ਸਿੰਘ ਫੌਜੀ, ਬਲਕਾਰ ਸਿੰਘ, ਤਰਸੇਮ ਸਿੰਘ ਬਾਬਾ, ਬਲਵੀਰ ਸਿੰਘ ਸਾਬਕਾ ਪੰਚ, ਥਾਣਾ ਸਿੰਘ ਖਾਲਸਾ, ਬਲਜੀਤ ਸਿੰਘ, ਸ਼ਲਿੰਦਰ ਸਿੰਘ ਅਤੇ ਪਿੰਡ ਦੇ ਵੱਡੀ ਗਿਣਤੀ ਨੌਜਵਾਨ ਵੀ ਉਹਨਾਂ ਦੇ ਨਾਲ ਮੌਜੂਦ ਸਨ।