ਨਵੀਂ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਬਾਰੇ ਅਮਿਤ ਸ਼ਾਹ ਦੇ ਬਿਆਨ ਨੂੰ ਪ੍ਰਤਾਪ ਬਾਜਵਾ ਨੇ ਕੀਤਾ ਰੱਦ
ਚੰਡੀਗੜ੍ਹ, 9 ਜੁਲਾਈ 2022 - ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਬਾਰੇ ਭਾਰਤ ਸਰਕਾਰ ਦੇ ਬਿਆਨ ਨੂੰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤੀ ਨਾਲ ਰੱਦ ਕੀਤਾ ਹੈ। ਬਾਜਵਾ ਨੇ ਕਿਹਾ ਚੰਡੀਗੜ੍ਹ ਪੰਜਾਬ ਦਾ ਅਟੁੱਟ ਹਿੱਸਾ ਹੈ। ਯੂਟੀ ਸੀਮਾਵਾਂ ਤੋਂ ਬਾਹਰ ਨਵੀਂ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਦਾ ਸਵਾਗਤ ਹੈ। ਪਰ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣਾ ਗ਼ਲਤ ਹੈ।
The Congress vehemently rejects the Government of India's statement on giving land to Haryana to build a new Vidhan Sabha in Chandigarh. Chandigarh is an inalienable part of Punjab. Haryana is most welcome to build a new Vidhan Sabha outside of UT limits. 1/4
— Partap Singh Bajwa (@Partap_Sbajwa) July 9, 2022