ਨੁਕੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲਖਵੀਰ ਸਿੰਘ ਰਾਏ।
ਫਤਹਿਗੜ੍ਹ ਸਾਹਿਬ, 16 ਜਨਵਰੀ, 2017 : ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ, ਜਿਸ ਤਹਿਤ ਕਰੀਬ ਇੱਕ ਦਰਜਨ ਪਿੰਡਾਂ ਦਾ ਦੌਰਾ ਰੋਜ਼ਾਨਾ ਉਮੀਦਵਾਰ ਲਖਵੀਰ ਸਿੰਘ ਰਾਏ ਵਲੋਂ ਕੀਤਾ ਜਾ ਰਿਹਾ। ਇਸੇ ਲੜੀ ਤੇ ਤਹਿਤ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਮੁਹੰਮਦੀਪੁਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਕਰੀਬ 10 ਸਾਲਾਂ ਤੋ ਅਕਾਲੀ ਸਰਕਾਰ ਦੀਆਂ ਵਧੀਕੀਆਂ ਦਾ ਸ਼ਿਕਾਰ ਹੁੰਦੇ ਆ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਦੀ ਸਭ ਤੋ ਨਲਾਇਕੀ ਇਹ ਹੈ ਕਿ ਇਹਨਾਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਬੂ ਨਹੀ ਕੀਤਾ, ਇਸ ਤੋ ਇਲਾਵਾ ਸੰਤ ਬਾਬਾ ਰਣਜੀਤ ਸਿੰਘ ਢੱਡਰੀਆ ਵਾਲਿਆਂ ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਨਹੀ ਕਰਵਾਈ, ਕਿਉਕਿ ਇਹਨਾਂ ਦੇ ਅਪਣੇ ਚਮਚੇ ਇਸ ਕੇਸ ਨਾਲ ਜੁੜੇ ਸਨ। ਜਿਸ ਕਾਰਨ ਸੂਬਾ ਨਿਵਾਸੀਆਂ ਵਿੱਚ ਨਿਰਾਸ਼ਾ ਹੈ। ਫਿਰ ਵੀ ਪੰਜਾਬ ਦੇ ਲੋਕ ਸੂਬੇ ਨੂੰ ਅਮਨ ਅਤੇ ਸ਼ਾਂਤਮਈ ਸੂਬਾ ਬਣਾਈ ਰੱਖਣ ਲਈ ਯਤਨਸ਼ੀਲ ਹਨ। ਉਹਨਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਨਵੇਂ ਪੰਜਾਬ - ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਪ ਦਾ ਸਾਥ ਦਿਓ। ਇਸ ਮੌੇਕੇ ਪਿੰਡ ਵਾਸੀਆਂ ਵਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋ ਇਲਾਵਾ ਹਰਮਿੰਦਰ ਸਿੰਘ ਕੰਗ, ਸ਼ਮਸ਼ੇਰ ਸਿੰਘ ਬਾਲਪੁਰ, ਬਲਵਿੰਦਰ ਸਿੰਘ, ਅਜੈਬ ਸਿੰਘ, ਗੁਰਭਜਨ ਸਿੰਘ, ਗੁਰਬਿੰਦਰ ਸਿੰਘ ਢਿਲੋਂ, ਪਵੇਲ ਹਾਂਡਾ, ਸਤਿੰਦਰ ਸਿੰਘ, ਅਮਨ, ਗੁਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।